Mohali Alert : 70,000 ਕਿਊਸਿਕ ਨੂੰ ਪਾਰ ਹੋਇਆ ਘੱਗਰ ਦਰਿਆ ! ਮੋਹਾਲੀ ਪ੍ਰਸ਼ਾਸਨ ਨੇ ਜਾਰੀ ਕੀਤੀ ਚੇਤਾਵਨੀ
Ghaggar River Advisory : ਜਾਣਕਾਰੀ ਅਨੁਸਾਰ ਘੱਗਰ ਦਰਿਆ ਸ਼ੁੱਕਰਵਾਰ ਸਵੇਰੇ 8 ਵਜੇ ਤੱਕ 70,000 ਕਿਊਸਿਕ ਪਾਣੀ ਦੇ ਪੱਧਰ ਨੂੰ ਪਾਰ ਕਰ ਗਿਆ, ਜਿਸ ਪਿੱਛੋਂ ਮੋਹਾਲੀ ਪ੍ਰਸ਼ਾਸਨ ਵੱਲੋਂ ਆਸ ਪਾਸ ਦੇ ਪਿੰਡਾਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
Advisory for Mohali Villages : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜਿਥੇ ਰਾਵੀ, ਸਤਲੁਜ ਤੇ ਬਿਆਸ ਦਰਿਆ ਤਬਾਹੀ ਮਚਾ ਰਹੇ ਹਨ, ਉਥੇ ਹੀ ਹੁਣ ਘੱਗਰ ਦਰਿਆ ਨੂੰ ਲੈ ਕੇ ਵੀ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਘੱਗਰ ਦਰਿਆ (Ghaggar River Advisory) ਸ਼ੁੱਕਰਵਾਰ ਸਵੇਰੇ 8 ਵਜੇ ਤੱਕ 70,000 ਕਿਊਸਿਕ ਪਾਣੀ ਦੇ ਪੱਧਰ ਨੂੰ ਪਾਰ ਕਰ ਗਿਆ, ਜਿਸ ਪਿੱਛੋਂ ਮੋਹਾਲੀ ਪ੍ਰਸ਼ਾਸਨ ਵੱਲੋਂ ਆਸ ਪਾਸ ਦੇ ਪਿੰਡਾਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਪ੍ਰਸ਼ਾਸਨ ਵੱਲੋਂ 9 ਪਿੰਡਾਂ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਨੀ, ਆਲਮਗੀਰ, ਡੰਗਢੇਰਾ, ਮੁਬਾਰਿਕਪੁਰ, ਮੀਰਪੁਰ ਤੇ ਬਾਕਰਪੁਰ ਦੇ ਘੱਗਰ ਦੇ ਪਾਣੀ ਨਾਲ ਪ੍ਰਭਾਵਤ ਹੋਣ ਨੂੰ ਲੈ ਕੇ ਖਦਸ਼ਾ ਜਤਾਇਆ ਹੈ। ਪਿੰਡਾਂ ਦੇ ਲੋਕਾਂ ਨੂੰ ਅਡਵਾਈਜ਼ਰੀ 'ਚ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਮੀਂਹ ਵਧਣ ਅਤੇ ਸੁਖਨਾ ਗੇਟ ਖੋਲ੍ਹਣ ਕਾਰਨ, ਤੇਹ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ 'ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਵੱਲੋਂ ਇਸ ਦੇ ਨਾਲ ਹੀ ਡੀਸੀ ਦਫ਼ਤਰ ਕੰਟਰੋਲ ਰੂਮ: 0172-2219506, ਮੋਬਾਇਲ: 76580-51209 ਅਤੇ ਉਪ ਮੰਡਲ ਡੇਰਾਬੱਸੀ 01762-28322 ਵੀ ਜਾਰੀ ਕੀਤੇ ਗਏ ਹਨ।
ਦੂਜੇ ਪਾਸੇ, ਦੇਰ ਰਾਤ ਹੋਈ ਬਾਰਿਸ਼ ਕਾਰਨ ਫੇਜ਼-11 ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਲੋਕ ਬਹੁਤ ਮੁਸ਼ਕਲ ਨਾਲ ਆਪਣੀ ਸਥਿਤੀ ਨੂੰ ਸੰਭਾਲ ਰਹੇ ਹਨ।