1993 Fake Encounter : ਤਰਨਤਾਰਨ ਫਰਜ਼ੀ ਐਨਕਾਊਂਟਰ ਮਾਮਲੇ ਚ CBI ਅਦਾਲਤ ਦਾ ਵੱਡਾ ਫੈਸਲਾ, ਤਤਕਾਲੀ SSP, DSP ਸਮੇਤ 5 ਦੋਸ਼ੀ ਕਰਾਰ

1993 Tarn Taran fake encounter : ਮੁਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਲ 1993 ਵਿਚ ਤਤਕਾਲੀ ਪੁਲਿਸ ਅਧਿਕਾਰੀਆਂ ਵੱਲੋਂ ਦੋ ਫਰਜ਼ੀ ਮੁਕਾਬਲਿਆਂ 'ਚ ਮਾਰੇ ਗਏ 5 ਨੌਜਵਾਨਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ।

By  KRISHAN KUMAR SHARMA August 1st 2025 03:09 PM -- Updated: August 1st 2025 08:50 PM

1993 Tarn Taran fake encounter : ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 1993 ਵਿਚ ਤਤਕਾਲੀ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਦੋ ਫਰਜ਼ੀ ਮੁਕਾਬਲਿਆਂ 'ਚ ਮਾਰੇ ਗਏ 5 ਨੌਜਵਾਨਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ।

ਅਦਾਲਤ ਨੇ ਦੋ ਫਰਜ਼ੀ ਮੁਕਾਬਲਿਆਂ 'ਚ ਸੁਣਾਇਆ ਫੈਸਲਾ

ਪਹਿਲੇ ਮਾਮਲੇ ਵਿਚ 27 ਜੂਨ ਦੀ ਸਵੇਰ ਨੂੰ ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਐਸਪੀਓ ਸ਼ਿੰਦਰ ਸਿੰਘ, ਦੇਸਾ ਸਿੰਘ, ਸੁਖਦੇਵ ਸਿੰਘ ਅਤੇ ਬਲਕਾਰ ਸਿੰਘ ਨੂੰ ਪਿੰਡ ਰਾਣੀ ਵਾਲਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੁੱਕਿਆ ਗਿਆ ਸੀ। ਜਿਸ ਤੋਂ ਬਾਅਦ ਡੀਐਸਪੀ ਭੁਪਿੰਦਰ ਸਿੰਘ ਨਾਲ ਥਾਣਾ ਸਰਹਾਲੀ ਦੀ ਟੀਮ ਵਲੋਂ ਐਸਪੀਓ ਸ਼ਿੰਦਰ ਸਿੰਘ, ਦੇਸਾ ਸਿੰਘ ਅਤੇ ਸੁਖਦੇਵ ਸਿੰਘ ਨੂੰ 12 ਜੁਲਾਈ ਨੂੰ ਮੁਕਾਬਲੇ ਵਿਚ ਮਾਰ ਦਿੱਤਾ ਗਿਆ।

ਦੂਸਰਾ ਮਾਮਲਾ ਥਾਣਾ ਵੈਰੋਵਾਲ ਦਾ ਹੈ, ਜਿਸ ਵਿਚ ਇੰਸਪੈਕਟਰ ਰਘੁਬੀਰ ਸਿੰਘ ਅਤੇ ਸੂਬਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੱਬਾ ਨੂੰ 28 ਜੁਲਾਈ ਨੂੰ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਸੀ। ਅੱਜ ਮੁਹਾਲੀ ਵਿਖੇ ਵਿਸ਼ੇਸ਼ CBI Court ਨੇ ਡੀਐਸਪੀ ਭੁਪਿੰਦਰ ਸਿੰਘ, ਇੰਸਪੈਕਟਰ ਰਘੁਬੀਰ ਸਿੰਘ, ਸੂਬਾ ਸਿੰਘ, ਏਐਸਆਈ ਦੇਵਿੰਦਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਆਈਪੀਸੀ ਦੀ ਧਾਰਾ 302, 218, 201 ਅਤੇ 120 ਬੀ ਤਹਿਤ ਦੋਸ਼ੀ ਠਹਰਾਇਆ ਗਿਆ ਹੈ।

ਦੱਸ ਦਈਏ ਕਿ ਇਸ ਕੇਸ ਵਿਚ ਕੁੱਲ 10 ਪੁਲਿਸ ਅਧਿਕਾਰੀਆਂ ਨੂੰ ਨਾਮਜਦ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਬਾਕੀਆਂ ਮੌਤ ਹੋ ਜਾਣ ਕਾਰਨ ਉਹਨਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਸਕੀ। ਅਦਾਲਤ ਵਲੋਂ 4 ਅਗਸਤ ਦਿਨ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ।

Related Post