ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦਾ ਮਾਮਲਾ , ਮੁਹਾਲੀ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ’ਚ ਬੈਰਕ ਬਦਲਣ ਦੀ ਮੰਗ ਰੱਖੀ ਹੈ। ਉਨ੍ਹਾਂ ਵੱਲੋਂ ਖੁਦ ਨੂੰ ਸਜ਼ਾਯਾਫਤਾ ਕੈਦੀਆਂ ਤੋਂ ਵੱਖਰੀ ਬੈਰਕ ’ਚ ਰੱਖਣ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਬਿਕਰਮ ਸਿੰਘ ਮਜੀਠੀਆ ਪਟੀਸ਼ਨ ’ਤੇ ਨੋਟਿਸ ਜਾਰੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ’ਚ ਬੈਰਕ ਬਦਲਣ ਦੀ ਮੰਗ ਰੱਖੀ ਹੈ। ਉਨ੍ਹਾਂ ਵੱਲੋਂ ਖੁਦ ਨੂੰ ਸਜ਼ਾਯਾਫਤਾ ਕੈਦੀਆਂ ਤੋਂ ਵੱਖਰੀ ਬੈਰਕ ’ਚ ਰੱਖਣ ਦੀ ਮੰਗ ਕੀਤੀ ਗਈ ਹੈ। ਫਿਲਹਾਲ ਨਾਭਾ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਬੰਦ ਹਨ।
ਜੇਲ੍ਹ ’ਚ ਜਾਂਦੇ ਹੀ ਬਿਕਰਮ ਸਿੰਘ ਮਜੀਠੀਆ ਨੇ ਸਭ ਤੋਂ ਪਹਿਲਾਂ ਅਧਿਕਾਰੀਆਂ ਕੋਲੋਂ ਗੁਟਕਾ ਸਾਹਿਬ ਦੀ ਮੰਗ ਕੀਤੀ ਸੀ। ਅਧਿਕਾਰਿਆਂ ਵੱਲੋਂ ਗੁਟਕਾ ਸਾਹਿਬ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਨੂੰ ਯਾਦ ਕਰਦੇ ਹੋਏ ਪਾਠ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮੁੜ ਤੋਂ ਸ਼ਾਮ ਸਮੇਂ ਗੁਟਕਾ ਸਾਹਿਬ ਦਾ ਪਾਠ ਕੀਤਾ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਅਗਲੀ ਸਵੇਰ 5 ਵਜੇ ਉੱਠਣ ਮਗਰੋਂ ਉਨ੍ਹਾਂ ਨੇ ਆਪਣੇ ਦਿਨ ਦੀ ਸ਼ੁਰੂਆਤ ਪਾਠ ਕਰਨ ਨਾਲ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਹਰ ਇੱਕ ਹਲਚਲ ਨੂੰ ਸੀਸੀਟੀਵੀ ਕੈਮਰੇ ’ਚ ਕੈਦ ਕੀਤੀਆਂ ਜਾ ਰਹੀਆਂ ਹਨ।