Mohali : ਪੰਜਾਬ ਸਰਕਾਰ ਨੇ ਸਰਕਾਰੀ-ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਧਰਨੇ-ਰੈਲੀਆਂ ਕਰਨ ਤੇ ਲਾਈ ਪਾਬੰਦੀ

Dharne Rally Ban in Mohali News : ਮੁਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਦੀ ਅਪੀਲ 'ਤੇ ਲਾਈ ਗਈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ।

By  KRISHAN KUMAR SHARMA February 13th 2026 01:46 PM -- Updated: February 13th 2026 01:47 PM

Dharne Rally Ban in Mohali News : ਪੰਜਾਬ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ-ਨਿੱਜੀ ਇਮਾਰਤਾਂ 'ਤੇ ਚੜ੍ਹਨ ਅਤੇ ਧਰਨੇ-ਰੈਲੀਆਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਧਿਆਨ ਵਿਚ ਲਿਆਂਦਾ ਜਾਣ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਦੇ ਮੱਦੇਨਜ਼ਰ ਕੀਤੀ ਗਈ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੱਸਿਆ ਕਿ ਇਸ ਤਰ੍ਹਾਂ ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਐਸਏਐਸ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਇਸੇ ਤਰ੍ਹਾਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।

Related Post