Mohali Murder Case : ਮੋਹਾਲੀ ਚ AAG ਦੀ ਪਤਨੀ ਦੇ ਕਤਲ ਮਾਮਲੇ ਚ ਵੱਡਾ ਖ਼ੁਲਾਸਾ, ਨੌਕਰ ਹੀ ਨਿਕਲਿਆ ਕਾਤਲ

Mohali Phase 5 Murder Case : ਮੋਹਾਲੀ 'ਚ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਅਸ਼ੋਕ ਗੋਇਲ (66) ਦੇ ਕਤਲ ਮਾਮਲੇ 'ਚ ਪੁਲਿਸ ਨੇ ਹੁਣ ਪਰਿਵਾਰ ਦੇ ਨੌਕਰ ਨੀਰਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਆਰੋਪੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਚੱਲ ਲੱਗੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

By  Shanker Badra January 2nd 2026 04:04 PM

Mohali Phase 5 Murder Case : ਮੋਹਾਲੀ 'ਚ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ  ਅਸ਼ੋਕ ਗੋਇਲ (66)   ਦੇ ਕਤਲ ਮਾਮਲੇ 'ਚ ਪੁਲਿਸ ਨੇ ਹੁਣ ਪਰਿਵਾਰ ਦੇ ਨੌਕਰ ਨੀਰਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਆਰੋਪੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਚੱਲ ਲੱਗੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਪੁਲਿਸ ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਆਰੋਪੀ ਨੇ ਚਲਾਕੀ ਨਾਲ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਜਦੋਂ ਪੁਲਿਸ ਨੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਸਾਰੇ ਭੇਦ ਖੋਲ੍ਹ ਦਿੱਤੇ। ਉਹ ਜਾਣਦਾ ਸੀ ਕਿ ਔਰਤ ਘਰ ਵਿੱਚ ਇਕੱਲੀ ਹੈ, ਜਿਸ ਕਾਰਨ ਉਹ ਆਸਾਨੀ ਨਾਲ ਵਾਰਦਾਤ ਨੂੰ ਅੰਜ਼ਾਮ ਦੇ ਸਕੇਗਾ ਅਤੇ ਉਸਨੂੰ ਕੋਈ ਫੜ ਨਹੀਂ ਸਕੇਗਾ।

ਹਾਲਾਂਕਿ ਪੁਲਿਸ ਨੂੰ ਉਸ 'ਤੇ ਸ਼ੱਕ ਸੀ ਕਿਉਂਕਿ ਉਹ ਕੁਰਸੀ ਨਾਲ ਬੰਨ੍ਹਿਆ ਹੋਇਆ ਮਿਲਿਆ ਸੀ ਪਰ ਉਸਦੇ ਸਰੀਰ 'ਤੇ ਕਿਸੇ ਤਰ੍ਹਾਂ ਦੇ ਕੋਈ ਜ਼ਖ਼ਮ ਨਹੀਂ ਸਨ। ਜਦਕਿ ਔਰਤ ਨੇ ਆਰੋਪੀਆਂ ਨਾਲ ਮੁਕਾਬਲਾ ਕੀਤਾ ਸੀ। ਜਦੋਂ ਪੁਲਿਸ ਨੇ ਇਸ ਮਾਮਲੇ 'ਤੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਆਰੋਪੀ ਨੇ ਆਪਣੇ ਸਾਥੀਆਂ ਸਮੇਤ ਕਤਲ ਦੀ ਗੱਲ ਕਬੂਲ ਕਰ ਲਈ। ਪੁਲਸ ਸਾਹਮਣੇ ਇਸ ਗੱਲ ਨੂੰ ਸਵੀਕਾਰ ਕਰ ਲਿਆ ਹੈ ਕਿ ਉਹ ਹੀ ਉਕਤ ਘਟਨਾ ਦਾ ਮਾਸਟਰਮਾਈਂਡ ਹੈ। 

ਆਟੋ-ਰਿਕਸ਼ਾ ਵਿੱਚ ਬੈਠ ਕੇ ਫਰਾਰ ਹੋਏ ਆਰੋਪੀ 

ਉਸ ਨੇ ਹੀ ਉਕਤ ਘਟਨਾ ਨੂੰ ਅੰਜਾਮ ਦੇਣ ਲਈ 2 ਲੋਕਾਂ ਨਾਲ ਸੰਪਰਕ ਕੀਤਾ ਸੀ, ਜਿਨ੍ਹਾਂ ’ਚੋਂ ਇਕ ਮੁਲਜ਼ਮ ਉਸ ਦਾ ਰਿਸ਼ਤੇਦਾਰ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਵੇਂ ਮੁਲਜ਼ਮ ਮੋਹਾਲੀ ਤੋਂ ਇਕ ਆਟੋ ਰਾਹੀਂ ਰੇਲਵੇ ਸਟੇਸ਼ਨ ਪਹੁੰਚੇ ਅਤੇ ਰੇਲਗੱਡੀ ਰਾਹੀਂ ਕਿਸੇ ਹੋਰ ਸੂਬੇ ’ਚ ਫ਼ਰਾਰ ਹੋ ਗਏ। ਪਤਾ ਲੱਗਾ ਹੈ ਕਿ ਆਰੋਪੀ ਘਰੋਂ ਲਗਭਗ 40 ਤੋਲੇ ਸੋਨਾ ਅਤੇ 8.5 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋਏ ਸਨ।

ਦੱਸ ਦਈਏ ਕਿ ਨੌਕਰ ਨੀਰਜ ਪਿਛਲੇ 8 ਸਾਲਾਂ ਤੋਂ ਸਾਬਕਾ ਵਧੀਕ ਵਕੀਲ ਜਨਰਲ ਗੋਇਲ ਦੇ ਘਰ ਕੰਮ ਕਰ ਰਿਹਾ ਸੀ। ਨੀਰਜ ਦੀ ਉਮਰ 24 ਸਾਲ ਹੈ ਅਤੇ ਉਹ ਪਿੱਛਿਓਂ ਉੱਤਰਾਖੰਡ ਦਾ ਰਹਿਣ ਵਾਲਾ ਹੈ। ਆਰੋਪੀਆਂ ਨੇ ਨਕਦੀ ਤੇ ਗਹਿਣਿਆਂ ਵਾਲੀ ਅਲਮਾਰੀ ਤੋਂ ਇਲਾਵਾ ਕਿਸੇ ਹੋਰ ਚੀਜ਼ ਨੂੰ ਹੱਥ ਵੀ ਨਹੀਂ ਲਾਇਆ ਗਿਆ, ਜਿਸ ਤੋਂ ਜਾਪ ਰਿਹਾ ਸੀ ਕਿ ਮੁਲਜ਼ਮਾਂ ਨੂੰ ਪੈਸਿਆਂ ਬਾਰੇ ਪੂਰੀ ਜਾਣਕਾਰੀ ਸੀ। ਉੱਧਰ ਮੁਲਜ਼ਮਾਂ ਨੂੰ ਘਰ ’ਚ ਦਾਖ਼ਲ ਕਰਨ ਲਈ ਦੇਰ ਰਾਤ ਖੋਲ੍ਹੀ ਗਈ ਕੁੰਡੀ ਵੀ ਨੌਕਰ ਵੱਲ ਇਸ਼ਾਰਾ ਕਰ ਰਹੀ ਸੀ। ਤੀਜਾ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ, ਜਦ ਘਰ ਦਾ ਮਾਲਕ ਅਤੇ ਬਾਕੀ ਮੈਂਬਰ ਵਿਦੇਸ਼ ਗਏ ਹੋਏ ਸਨ। 

Related Post