Mohali ਪੀਆਰ-7 ਏਅਰਪੋਰਟ ਰੋਡ ‘ਤੇ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦਾ ਕਹਿਰ; ਤਿੰਨ ਵਿਅਕਤੀਆਂ ਦੀ ਮੌਤ, ਕਈ ਜ਼ਖਮੀ

ਚਸ਼ਮਦੀਦਾਂ ਨੇ ਦੱਸਿਆ ਕਿ ਫਾਰਚੂਨਰ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਡਰਾਈਵਰ ਵਾਹਨ ‘ਤੇ ਕੰਟਰੋਲ ਨਹੀਂ ਰੱਖ ਸਕਿਆ

By  Aarti January 29th 2026 06:42 PM

Mohali News  : ਪੀਆਰ-7 ਏਅਰਪੋਰਟ ਰੋਡ ‘ਤੇ ਬੁੱਧਵਾਰ ਦੁਪਹਿਰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਫਾਰਚੂਨਰ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

ਹਾਦਸੇ ਕਾਰਨ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ ਅਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਹਾਸਿਲ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਫਾਰਚੂਨਰ ਕਾਰ ਪਹਿਲਾਂ ਸਵਾਰੀਆਂ ਨਾਲ ਭਰੇ ਇੱਕ ਆਟੋ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜੇ ਟਰਾਲੇ ਨਾਲ ਜਾ ਵੜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਫਾਰਚੂਨਰ ਬੁਰੀ ਤਰ੍ਹਾਂ ਨੁਕਸਾਨੀ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਫਾਰਚੂਨਰ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਡਰਾਈਵਰ ਵਾਹਨ ‘ਤੇ ਕੰਟਰੋਲ ਨਹੀਂ ਰੱਖ ਸਕਿਆ।

ਦੱਸ ਦਈਏ ਕਿ ਹਾਦਸੇ ਵਿੱਚ ਫਾਰਚੂਨਰ ਵਿੱਚ ਸਵਾਰ ਕੁਝ ਮਹਿਲਾਵਾਂ ਅਤੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਆਟੋ ਵਿੱਚ ਸਵਾਰ ਜ਼ਖ਼ਮੀਆਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਟੱਕਰ ਤੋਂ ਬਾਅਦ ਫਾਰਚੂਨਰ ਦਾ ਡਰਾਈਵਰ ਗੱਡੀ ਅੰਦਰ ਫਸ ਗਿਆ, ਜਿਸ ਨੂੰ ਪੁਲਿਸ ਅਤੇ ਸਥਾਨਕ ਲੋਕਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ਕਤ ਮਗਰੋਂ ਬਾਹਰ ਕੱਢਿਆ।  ਸੂਚਨਾ ਮਿਲਦੇ ਹੀ ਥਾਣਾ ਜ਼ੀਰਕਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : Jugadu Rehri ਦੀ ਯੂਨੀਅਨ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਕਿਹਾ- ਪਟੀਸ਼ਨ ਵਾਪਸ ਲਓ, ਨਹੀਂ ਤਾਂ ਜ਼ੁਰਮਾਨਾ ਲਗਾਕੇ ਕਰਾਂਗੇ ਖਾਰਜ

Related Post