ਮੁਹਾਲੀ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ, ਇਹ ਹੈ ਮਾਮਲਾ

By  Aarti December 16th 2022 04:13 PM

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੋ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਉਸ ਨੂੰ ਮਾਨਯੋਗ ਸੀਜੇਐਮ ਰਾਜਪਾਲ ਸਿੰਘ ਰਾਵਤ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਮੁਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ ਤੇ ਮੁਹਾਲੀ ਦੇ ਥਾਣਾ ਸੋਹਾਣਾ ਵਿਚ ਦਰਜ ਇਕ ਮਾਮਲੇ 'ਚ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ ਦੇ ਦਿੱਤਾ ਗਿਆ।

ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਸੀ। ਮਾਮਲੇ ਮੁਤਾਬਿਕ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਅਤੇ ਧਮਕੀ ਦਿੱਤੀ ਜਾ ਰਹੀ ਹੈ। 

ਧਮਕੀ ਚ ਕਿਹਾ ਸੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਉਸਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਅਤੇ 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। 

ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਞਿਚ ਦਮਨਪ੍ਰੀਤ  ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ’ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ  ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਸੀ।  

ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਇਸ ਮਾਮਲੇ ਵਿਚ ਲਾਰੈਂਸ ਦਾ ਪਹਿਲਾਂ 6 ਅਤੇ ਫਿਰ 3 ਦਿਨ ਦਾ ਰਿਮਾਂਡ ਦਿੱਤਾ ਗਿਆ। ਸੁਣਵਾਈ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਸੇ ਮਾਮਲੇ ’ਚ ਪੁੱਛਗਿੱਛ ਪੂਰੀ ਹੋਣ ’ਤੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੀ ਅਪੀਲ ਕੀਤੀ ਗਈ।  

ਇਹ ਵੀ ਪੜੋ: ਜ਼ੀਰਾ ਸ਼ਰਾਬ ਫੈਕਟਰੀ ਧਰਨਾ: ਵੱਡੀ ਗਿਣਤੀ 'ਚ ਪੁਲਿਸ ਤਾਇਨਾਤ, ਮਾਹੌਲ ਤਣਾਅਪੂਰਨ

Related Post