Mohali Grenade attack : ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ਤੇ ਹੋਏ ਆਰਪੀਜੀ ਹਮਲੇ ਦਾ ਮਾਮਲਾ , 6 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ, ਜਾਂਚ ਅਧਿਕਾਰੀ ਤਲਬ
Mohali Grenade attack : ਮੋਹਾਲੀ (Mohali) ਸਥਿਤ ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ (Intelligence Wing Headquarters) 'ਤੇ ਹੋਏ ਆਰਪੀਜੀ ਹਮਲੇ 'ਚ 6 ਆਰੋਪੀਆਂ ਦਿਵਯਾਂਸ਼ੂ, ਗੁਰਪਿੰਦਰ ਸਿੰਘ ਉਰਫ਼ ਪਿੰਦਾ, ਨਿਸ਼ਾਨ ਸਿੰਘ, ਚੜ੍ਹਤ ਸਿੰਘ, ਵਿਕਾਸ ਕੁਮਾਰ ਅਤੇ ਬਲਜਿੰਦਰ ਸਿੰਘ ਰੈਂਬੋ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਪੁਲਿਸ ਵੱਲੋਂ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ ਸੀ
Mohali Grenade attack : ਮੋਹਾਲੀ (Mohali) ਸਥਿਤ ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ (Intelligence Wing Headquarters) 'ਤੇ ਹੋਏ ਆਰਪੀਜੀ ਹਮਲੇ 'ਚ 6 ਆਰੋਪੀਆਂ ਦਿਵਯਾਂਸ਼ੂ, ਗੁਰਪਿੰਦਰ ਸਿੰਘ ਉਰਫ਼ ਪਿੰਦਾ, ਨਿਸ਼ਾਨ ਸਿੰਘ, ਚੜ੍ਹਤ ਸਿੰਘ, ਵਿਕਾਸ ਕੁਮਾਰ ਅਤੇ ਬਲਜਿੰਦਰ ਸਿੰਘ ਰੈਂਬੋ ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਪੁਲਿਸ ਵੱਲੋਂ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ ਸੀ।
ਇਸ ਦੇ ਨਾਲ ਹੀ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ ,ਉਸਨੂੰ ਵੀ 15 ਨਵੰਬਰ ਨੂੰ ਤਲਬ ਕੀਤਾ ਗਿਆ ਹੈ। ਜਗਦੀਪ ਉਰਫ਼ ਜੱਗੀ, ਕੰਵਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਗਈ ਹੈ।
ਦੋ ਸਾਲ ਪਹਿਲਾਂ ਜ਼ਮੀਨ ਹੋਈ ਸੀ ਕੁਰਕ
2022 'ਚ ਹੋਏ ਇਸ ਅੱਤਵਾਦੀ ਹਮਲੇ ਵਿੱਚ ਪਾਕਿਸਤਾਨ ਵਿੱਚ ਲੁਕੇ ਹਰਵਿੰਦਰ ਸਿੰਘ ਰਿੰਦਾ, ਲਖਵੀਰ ਸਿੰਘ ਅਤੇ ਦੀਪਕ ਦੀ ਮਹੱਤਵਪੂਰਨ ਭੂਮਿਕਾ ਜਾਂਚ 'ਚ ਸਾਹਮਣੇ ਆਈ ਸੀ। ਓਦੋਂ ਤੋਂ ਇਹ ਇਹ ਤਿੰਨੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ 'ਚ ਹੈ ਅਤੇ ਇਸ ਮਕਸਦ ਲਈ ਮੋਹਾਲੀ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ।
ਇਸ ਦਿਸ਼ਾ ਵਿੱਚ ਹੁਣ ਕਾਰਵਾਈ ਚੱਲ ਰਹੀ ਹੈ। ਉਮੀਦ ਹੈ ਕਿ ਅਦਾਲਤ ਜਲਦੀ ਹੀ ਇਸ ਸਬੰਧ ਵਿੱਚ ਕਾਰਵਾਈ ਕਰੇਗੀ। ਦੋ ਸਾਲ ਪਹਿਲਾਂ ਇਸ ਮਾਮਲੇ ਵਿੱਚ ਤਰਨਤਾਰਨ ਦੇ ਪਿੰਡ ਕਿਡੀਆਂ ਵਿੱਚ ਲਖਬੀਰ ਸਿੰਘ ਲੰਡਾ ਦੀ ਚਾਰ ਕਨਾਲ ਜ਼ਮੀਨ ਕੁਰਕ ਕੀਤੀ ਗਈ ਸੀ। ਇਸ ਆਰੋਪੀ ਨੂੰ ਵੀ ਪੁਲਿਸ ਅੱਤਵਾਦੀ ਘੋਸ਼ਿਤ ਕਰ ਚੁੱਕੀ ਹੈ। ਐਨਆਈਏ ਸੂਤਰਾਂ ਅਨੁਸਾਰ ਲੰਡਾ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਪੁਲਿਸ ਨੇ ਉਸ 'ਤੇ 15 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ।
13 ਖਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ ਪੁਲਿਸ
ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ 13 ਵਿਅਕਤੀਆਂ ਵਿਰੁੱਧ ਚਲਾਨ ਪੇਸ਼ ਕੀਤੇ ਗਏ ਹਨ। ਜਦੋਂ ਇਸ ਮਾਮਲੇ ਦੀ ਜਾਂਚ ਹੋਈ ਤਾਂ ਕਈ ਹੋਰ ਨਾਮ ਸਾਹਮਣੇ ਆਏ, ਜਿਨ੍ਹਾਂ ਖਿਲਾਫ਼ ਵੀ ਪੰਜਾਬ ਪੁਲਿਸ ਕਾਰਵਾਈ ਦੀ 'ਚ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਨਾਬਾਲਗਾਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ।
ਉਨ੍ਹਾਂ ਦੀ ਉਮਰ ਦੀ ਪੁਸ਼ਟੀ ਲਈ ਗੇਟ ਟੈਸਟ ਕੀਤੇ ਗਏ। 17 ਫਰਵਰੀ, 2023 ਨੂੰ ਪੁਲਿਸ ਨੇ ਮਾਮਲੇ ਦੇ ਮੁੱਖ ਆਰੋਪੀ ਗੁਰਪਿੰਦਰ ਉਰਫ਼ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ। ਉਹ ਲੰਡਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ ਅਤੇ ਹਮਲੇ ਦੌਰਾਨ ਆਰੋਪੀ ਨਿਸ਼ਾਨ ਸਿੰਘ ਅਤੇ ਚੜ੍ਹਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ।