Mohali News : ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁੰਨ ਅਸਲੇ ਸਮੇਤ ਗ੍ਰਿਫ਼ਤਾਰ

Punjab News : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਆਪਣੇ ਟਵਿੱਟਰ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਲਈ ਇੱਕ ਵੱਡਾ ਝਟਕਾ ਹੈ।

By  KRISHAN KUMAR SHARMA February 23rd 2025 03:25 PM -- Updated: February 23rd 2025 03:28 PM

Punjab Police : ਐਤਵਾਰ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਇੱਕ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਣਕਾਰੀ ਅਨੁਸਾਰ ਇਹ ਦੋਵੇਂ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਬੀ.ਕੇ.ਆਈ. ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਪਾਸੀਆਂ ਨਾਲ ਜੁੜੇ ਹੋਏ ਸਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਆਪਣੇ ਟਵਿੱਟਰ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਲਈ ਇੱਕ ਵੱਡਾ ਝਟਕਾ ਹੈ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਰਿੰਦਾ ਦੇ ਨਿਰਦੇਸ਼ਾਂ ਅਨੁਸਾਰ 10 ਫਰਵਰੀ, 2025 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ ਅਤੇ ਇੱਕ ਹੋਰ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ। ਇਨਾਂ ਮੁਲਜ਼ਮਾਂ ਨੂੰ ਇੱਕ ਵੱਡੇ ਅੱਤਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।

ਡੀਜੀਪੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਦੋ .32 ਬੋਰ ਪਿਸਤੌਲ ਅਤੇ 5 ਰੌਂਦ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਪਛਾਣ ਜਗਦੀਸ਼ ਸਿੰਘ ਉਰਫ ਜੱਗਾ ਨਿਵਾਸੀ ਜੰਗਲਾਤ ਵਿਭਾਗ, ਹਰੀਕੇ ਪੱਤਣ, ਥਾਣਾ ਹਰੀਕੇ ਤਰਨਤਾਰਨ ਅਤੇ ਸ਼ੁਭਦੀਪ ਸਿੰਘ ਔਲਖ ਉਰਫ ਸ਼ੁਭ ਨਿਵਾਸੀ ਪਿੰਡ ਜੋਨੇਕੇ, ਥਾਣਾ ਚੋਹਲਾ ਸਾਹਿਬ, ਤਰਨਤਾਰਨ ਅਤੇ ਝੁਝਾਰ ਸਿੰਘ ਐਵੇਨਿਊ, ਚੌਂਕੀ ਗੁਮਟਾਲਾ, ਅੰਮ੍ਰਿਤਸਰ ਵੱਜੋ ਹੋਈ ਹੈ।

Related Post