Mohinder Singh Kaypee ਦੇ ਪੁੱਤ ਦੀ ਸੜਕ ਹਾਦਸੇ ’ਚ ਮੌਤ ਦਾ ਮਾਮਲਾ; ਪੁਲਿਸ ਨੇ FIR ਕੀਤੀ ਦਰਜ, ਜਾਣੋ ਕਿਵੇਂ ਵਾਪਰਿਆ ਸੀ ਹਾਦਸਾ

ਦੱਸਿਆ ਜਾ ਰਿਹਾ ਹੈ ਕਿ ਕੇਪੀ ਦਾ ਪੁੱਤਰ ਮਾਡਲ ਟਾਊਨ ਮਾਤਾ ਰਾਣੀ ਚੌਕ ਨੇੜੇ ਇੱਕ ਕਾਰ ਵਿੱਚ ਜਾ ਰਿਹਾ ਸੀ ਤਾਂ ਚਾਰ ਵਾਹਨ ਆਪਸ ਵਿੱਚ ਟਕਰਾ ਗਏ ਜਿਸ ਵਿੱਚ ਕੇਪੀ ਦੇ ਪੁੱਤਰ ਰਿਚੀ ਦੀ ਮੌਤ ਹੋ ਗਈ।

By  Aarti September 14th 2025 04:19 PM

Mohinder Singh Kaypee Son Death : ਜਲੰਧਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਹਾਦਸਾ ਮਾਡਲ ਟਾਊਨ ਮਾਤਾ ਰਾਣੀ ਚੌਕ ਨੇੜੇ ਵਾਪਰਿਆ, ਜਿੱਥੇ ਚਾਰ ਵਾਹਨ ਆਪਸ ਵਿੱਚ ਟਕਰਾ ਗਏ। ਇਸ ਟੱਕਰ ਵਿੱਚ ਰਿਚੀ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ’ਚ ਹੁਣ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ ਸਬੰਧੀ ਐਫਆਈਆਰ ਨੰਬਰ 178 ਤਹਿਤ ਧਾਰਾ 304 ਦੇ ਅੰਦਰ ਪਰਚਾ ਦਰਜ ਕੀਤਾ ਹੈ। ਹਾਦਸੇ ’ਚ ਸ਼ਾਮਲ 3 ਗੱਡੀਆਂ ਦੇ ਨੰਬਰ ਐਫਆਈਆਰ ’ਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ’ਚ ਡਰਾਈਵਰਾਂ ਦੀ ਭੂਮਿਕਾ ਦੀ ਤਫਤੀਸ਼ ਕਰ ਬਾਈਨੇਮ ਮੁਲਜ਼ਮਾਂ ਦੇ ਨਾਂ ਸ਼ਾਮਲ ਕੀਤਾ ਜਾਵੇਗਾ।  

ਹਾਦਸੇ ਤੋਂ ਬਾਅਦ ਹਫੜਾ-ਦਫੜੀ

ਚਸ਼ਮਦੀਦਾਂ ਅਨੁਸਾਰ, ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰਾਂ ਦੇ ਨੁਕਸਾਨੇ ਹੋਏ ਹਿੱਸੇ ਸੜਕ 'ਤੇ ਲਗਭਗ 50 ਫੁੱਟ ਤੱਕ ਖਿੰਡ ਗਏ। ਟੱਕਰ ਵਿੱਚ ਰਿਚੀ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਕੇਪੀ ਪਰਿਵਾਰ ਵਿੱਚ ਸੋਗ ਦੀ ਲਹਿਰ

ਹਾਦਸੇ ਦੀ ਖ਼ਬਰ ਫੈਲਦੇ ਹੀ ਲੋਕ ਮਹਿੰਦਰ ਸਿੰਘ ਕੇਪੀ ਦੇ ਘਰ ਇਕੱਠੇ ਹੋ ਗਏ। ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਨੇੜਲੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। 

ਇਹ ਵੀ ਪੜ੍ਹੋ : Holiday In Punjab : ਪੰਜਾਬ ’ਚ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਸ ਦਿਨ ਅਤੇ ਕਿਉਂ ਰਹਿਣਗੇ ਸਕੂਲ ਤੇ ਕਾਲਜ ਬੰਦ

Related Post