ਲੜਕੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ, CM ਗਹਿਲੋਤ ਦਾ ਵੱਡਾ ਫੈਸਲਾ

Rajasthan News: ਰਾਜਸਥਾਨ ਵਿੱਚ ਲੜਕੀਆਂ ਨਾਲ ਛੇੜਛਾੜ, ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀ ਨਹੀਂ ਮਿਲੇਗੀ।

By  Amritpal Singh August 8th 2023 08:35 PM

Rajasthan News: ਰਾਜਸਥਾਨ ਵਿੱਚ ਲੜਕੀਆਂ ਨਾਲ ਛੇੜਛਾੜ, ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀ ਨਹੀਂ ਮਿਲੇਗੀ। ਅਜਿਹਾ ਕਰਨ ਵਾਲਿਆਂ ਦੇ ਚਰਿੱਤਰ ਸਰਟੀਫਿਕੇਟ 'ਤੇ ਲਿਖਿਆ ਜਾਵੇਗਾ ਕਿ ਇਹ ਛੇੜਛਾੜ ਦੀ ਗਤੀਵਿਧੀਆਂ ਵਿਚ ਸ਼ਾਮਿਲ ਹੈ, ਮੰਗਲਵਾਰ ਨੂੰ ਸੀਐੱਮ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕੀਤਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੜਕੀਆਂ, ਔਰਤਾਂ ਨਾਲ ਛੇੜਛਾੜ ਕਰਨ ਵਾਲੇ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਅਤੇ ਬਦਮਾਸ਼ਾਂ ਨੂੰ ਸਰਕਾਰੀ ਨੌਕਰੀ ਤੋਂ ਰੋਕ ਦਿੱਤਾ ਜਾਵੇਗਾ। ਇਸ ਦੇ ਲਈ ਹਿਸਟਰੀ-ਸ਼ੀਟਰ ਵਾਂਗ ਥਾਣਿਆਂ ਵਿੱਚ ਛੇੜਛਾੜ ਕਰਨ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ। ਰਾਜ ਸਰਕਾਰ/ਪੁਲਿਸ ਵੱਲੋਂ ਜਾਰੀ ਕੀਤੇ ਗਏ ਚਰਿੱਤਰ ਸਰਟੀਫਿਕੇਟ 'ਤੇ ਇਹ ਲਿਖਿਆ ਜਾਵੇਗਾ ਕਿ ਇਹ ਲੋਕ ਛੇੜਛਾੜ ਦੀਆਂ ਘਟਨਾਵਾਂ 'ਚ ਸ਼ਾਮਲ ਰਹੇ ਹਨ, ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।

ਦੱਸ ਦੇਈਏ ਕਿ ਸੀਐੱਮ ਅਸ਼ੋਕ ਗਲਿਹੋਤ ਨੇ ਪੇਂਡੂ ਅਤੇ ਸ਼ਹਿਰੀ ਓਲੰਪਿਕ ਦੇ ਉਦਘਾਟਨ ਪ੍ਰੋਗਰਾਮ ਵਿੱਚ ਬਦਮਾਸ਼ਾਂ ਦੇ ਪੱਕੇ ਇਲਾਜ ਦੀ ਗੱਲ ਕੀਤੀ ਸੀ। ਉਸ ਨੇ ਕਿਹਾ ਸੀ ਕਿ ਬਦਮਾਸ਼ ਔਰਤਾਂ ਅਤੇ ਲੜਕੀਆਂ ਨੂੰ ਤੰਗ ਕਰਦੇ ਹਨ। ਅਸੀਂ ਉਨ੍ਹਾਂ ਦੇ ਨਾਮ RPSC ਅਤੇ ਸਟਾਫ਼ ਸਿਲੈਕਸ਼ਨ ਬੋਰਡ ਨੂੰ ਭੇਜਾਂਗੇ ਤੇ ਉਨ੍ਹਾਂ ਨੂੰ ਸਥਾਈ ਇਲਾਜ ਦੇਵਾਂਗੇ, ਮੁੱਖ ਮੰਤਰੀ ਦਾ ਇਹ ਫੈਸਲਾ ਇਸ ਵਾਅਦੇ ਲਈ ਉਨ੍ਹਾਂ ਦੀ ਕਾਰਜ ਯੋਜਨਾ ਹੈ।

ਸ਼ਰਾਰਤੀ ਅਨਸਰਾਂ ਦਾ ਰਿਕਾਰਡ ਰੱਖਿਆ ਜਾਵੇਗਾ

ਮੁੱਖ ਮੰਤਰੀ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਹੈ ਕਿ ਛੇੜਛਾੜ ਕਰਨ ਵਾਲਿਆਂ ਦਾ ਰਿਕਾਰਡ ਰੱਖਿਆ ਜਾਵੇਗਾ। ਇਸ ਤੋਂ ਬਾਅਦ ਇਹ ਸਾਰੇ ਨਾਂ RPSC, ਸਟਾਫ ਸਿਲੈਕਸ਼ਨ ਬੋਰਡ ਨੂੰ ਭੇਜੇ ਜਾਣਗੇ। ਜੇਕਰ ਕੋਈ ਵੀ ਮੰਚ ਸਰਕਾਰੀ ਨੌਕਰੀ ਲਈ ਅਪਲਾਈ ਕਰਦਾ ਹੈ ਤਾਂ ਰਿਕਾਰਡ ਨਾਲ ਮੇਲ ਖਾਂਣ ਤੋਂ ਬਾਅਦ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ।

ਰਾਜਸਥਾਨ ਵਿੱਚ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਲਾਤਕਾਰ ਦੇ ਮਾਮਲੇ 'ਚ ਸੂਬਾ ਦੇਸ਼ 'ਚ ਪਹਿਲੇ ਨੰਬਰ 'ਤੇ ਹੈ। ਪਿਛਲੇ ਪੰਜ-ਛੇ ਮਹੀਨਿਆਂ 'ਚ ਔਰਤਾਂ ਵਿਰੁੱਧ ਅਪਰਾਧਾਂ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਏ, ਜਿਸ ਕਾਰਨ ਗਹਿਲੋਤ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਰਹੀ। ਕਾਂਗਰਸ ਸਰਕਾਰ 'ਚ ਮੰਤਰੀ ਰਹਿ ਚੁੱਕੇ ਰਾਜਿੰਦਰ ਗੁੱਢਾ ਨੇ ਵੀ ਔਰਤਾਂ ਵਿਰੁੱਧ ਅਪਰਾਧਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। 

Related Post