IMD Issues Heavy Rain Alert : ਪੰਜਾਬ ’ਚ ਮਾਨਸੂਨ ਅਜੇ ਵੀ ਸਰਗਰਮ; ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ; ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਮਾਨਸੂਨ ਸਰਗਰਮ ਹੈ, ਖਾਸ ਕਰਕੇ ਲੁਧਿਆਣਾ ਵਿੱਚ ਭਾਰੀ ਮੀਂਹ ਪਿਆ ਜਿੱਥੇ 50.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
IMD Issues Heavy Rain Alert : ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। ਪਿਛਲੇ ਪੰਦਰਾਂ ਦਿਨਾਂ ਤੋਂ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਨਸੂਨ ਦੀ ਬਾਰਿਸ਼ ਹੋਈ।
ਮਿਲੀ ਜਾਣਕਾਰੀ ਮੁਤਾਬਿਕ ਅੱਜ ਪੰਜਾਬ ਦੇ 7 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਪਰ ਤਰਨਤਾਰਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਸਭ ਤੋਂ ਵੱਧ ਮੀਂਹ ਲੁਧਿਆਣਾ ਵਿੱਚ ਪਿਆ। ਜਿੱਥੇ 50.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 29.9 ਮਿਲੀਮੀਟਰ, ਪਠਾਨਕੋਟ ਵਿੱਚ 19.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 7.5 ਮਿਲੀਮੀਟਰ, ਬਠਿੰਡਾ ਵਿੱਚ 1.9 ਮਿਲੀਮੀਟਰ, ਰੂਪਨਗਰ ਵਿੱਚ 0.9 ਮਿਲੀਮੀਟਰ, ਅੰਮ੍ਰਿਤਸਰ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਦੂਜੇ ਪਾਸੇ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਤੋਂ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ : Punjab News : ਪੰਜਾਬ 'ਚ 1 ਸਤੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ , ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ ,ਪੜ੍ਹੋ ਪੂਰੀ ਖ਼ਬਰ