ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾਮੁਕਤ; ਫਾਇਰ ਬ੍ਰਿਗੇਡ ਵਿਭਾਗ 'ਚ ਬਤੌਰ ਡਰਾਈਵਰ ਸਨ ਤਾਇਨਾਤ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੇਵਾਮੁਕਤ ਹੋ ਗਏ ਹਨ। ਉਹ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਕੰਮ ਕਰਦੇ ਰਹੇ ਹਨ। ਉਨ੍ਹਾਂ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ।

By  Jasmeet Singh February 22nd 2023 01:30 PM

ਮਾਨਸਾ, 22 ਫਰਵਰੀ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੇਵਾਮੁਕਤ ਹੋ ਗਏ ਹਨ। ਉਹ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਕੰਮ ਕਰਦੇ ਰਹੇ ਹਨ। ਉਨ੍ਹਾਂ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ। ਜਿਸ ਨੂੰ ਨਗਰ ਕੌਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।

ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰੀ 'ਚ ਢਿੱਲਮੱਠ 

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਬੁਰੀ ਤਰ੍ਹਾਂ ਟੁੱਟਿਆ ਚੁੱਕਿਆ ਤੇ ਸਰਕਾਰ ਤੋਂ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਅਗਲੇ ਮਹੀਨੇ ਬਲਕੌਰ ਸਿੰਘ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿੱਚ ਪੁੱਤ ਦੀ ਆਖਰੀ ਰਾਈਡ ਉਸਦੀ ਥਾਰ ਗੱਡੀ ਨੂੰ ਲੈ ਕੇ ਆਉਣ ਵਾਲੇ ਹਨ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲਮੱਠ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਦਾ ਕਤਲ

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਰਿਸ਼ਤੇਦਾਰਾਂ ਨਾਲ ਥਾਰ ਤੋਂ ਜਾ ਰਿਹਾ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰਕੇ ਦੋ ਗੰਨਮੈਨ ਵਾਪਸ ਲੈ ਲਏ ਸਨ।

ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ  

ਗੈਂਗਸਟਰ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਗੈਂਗ ਦੇ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਗਿਆ ਕਿ ਮੂਸੇਵਾਲਾ ਨੂੰ ਮੋਹਾਲੀ 'ਚ ਕਤਲ ਕੀਤੇ ਗਏ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮਾਰਿਆ ਗਿਆ ਸੀ।

Related Post