ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਨੇ ਘਰਾਂ ’ਚ ਡੱਕੇ ਲੋਕ, ਚੰਡੀਗੜ੍ਹ ਸਣੇ ਪੰਜ ਸੂਬਿਆਂ ’ਚ ਅਲਰਟ

By  Aarti December 26th 2022 10:05 AM -- Updated: December 26th 2022 10:17 AM

Weather News Update: ਪੂਰੇ ਉੱਤਰ ਭਾਰਤ ’ਚ ਠੰਡ ਦਿਨੋਂ ਦਿਨ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਕਰਕੇ ਪੰਜ ਸੂਬਿਆਂ ’ਚ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਸਮੇਂ ’ਚ ਚੰਡੀਗੜ੍ਹ, ਪੰਜਾਬ, ਹਰਿਆਣਾ, ਉੱਤਰਪ੍ਰਦੇਸ਼ ਅਤੇ ਰਾਜਸਥਾਨ ’ਚ ਕੜਾਕੇ ਦੀ ਠੰਡ ਪੈਣ ਦੇ ਨਾਲ ਨਾਲ ਸੰਘਣੀ ਧੁੰਦ ਵੀ ਪਏਗੀ। ਜਿਸ ਕਾਰਨ ਲੋਕਾਂ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ’ਚ ਪੰਜਾਬ ਅਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਿੱਧਰੇ ਵੀ ਠੰਡ ਤੋਂ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਦਿਖ ਰਹੀ ਹੈ।  


ਮੌਸਮ ਵਿਭਾਗ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਇਸ ਸੀਜ਼ਨ ਦੇ ਸਭ ਤੋਂ ਠੰਢੇ ਦਿਨ ਹੋ ਸਕਦੇ ਹਨ। ਜਿਸ ਕਾਰਨ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਡ ਦੇ ਨਾਲ ਹੋਵੇਗੀ। ਇਨ੍ਹਾਂ ਹੀ ਨਹੀਂ ਇਸ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਮਾਈਨਸ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਤਾਪਮਾਨ 1 ਤੋਂ 4 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ: ਐਸਐਚਓ ਤੇ ਵਿਧਾਇਕ ਪਾਹੜਾ 'ਚ ਬਹਿਸ ਮਗਰੋਂ ਹੰਗਾਮਾ, ਸਮਰਥਕਾਂ ਨੇ ਦਿੱਤਾ ਧਰਨਾ

Related Post