ਫ਼ਤਿਹਗੜ੍ਹ ਸਾਹਿਬ ਚ 80 ਏਕੜ ਤੋਂ ਵੱਧ ਕਣਕ ਦੀ ਖੜੀ ਫ਼ਸਲ ਅੱਗ ਲੱਗਣ ਕਾਰਨ ਸੜ ਕੇ ਰਾਖ

Fatehgarh Sahib Crop Fire : ਅੱਗ ਇੰਨੀ ਭਿਆਨਕ ਸੀ ਕਿ ਮਾਨੂਪੁਰ ਤੋਂ ਸ਼ੁਰੂ ਹੋ ਕੇ ਤਿੰਨ ਪਿੰਡਾਂ ਦੇ ਖੇਤਾਂ ਵਿੱਚ ਖੜੀ ਕਣਕ ਨੂੰ ਆਪਣੀ ਲਪੇਟ ਵਿੱਚ ਲੈਂਦੀ ਹੋਈ ਪਿੰਡ ਮਾਨੂੰਪੁਰ, ਰਸੀਦਪੁਰ ਤੇ ਪਿੰਡ ਮੰਡੋਫਲ ਤੱਕ ਫੈਲ ਗਈ।

By  KRISHAN KUMAR SHARMA April 15th 2026 07:57 PM -- Updated: April 15th 2026 08:00 PM

Fatehgarh Sahib Crop Fire : ਫਤਿਹਗੜ੍ਹ ਸਾਹਿਬ ਵਿੱਚ ਅੱਗ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਪੱਕ ਕੇ ਵੱਢਣ ਲਈ ਤਿਆਰ ਖੜੀ ਕਣਕ ਦੀ ਫਸਲ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 80 ਤੋਂ 85 ਏਕੜ ਕਣਕ ਸੜ ਕੇ ਸੁਆਹ ਹੋ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਮਾਨੂਪੁਰ ਤੋਂ ਸ਼ੁਰੂ ਹੋ ਕੇ ਤਿੰਨ ਪਿੰਡਾਂ ਦੇ ਖੇਤਾਂ ਵਿੱਚ ਖੜੀ ਕਣਕ ਨੂੰ ਆਪਣੀ ਲਪੇਟ ਵਿੱਚ ਲੈਂਦੀ ਹੋਈ ਪਿੰਡ ਮਾਨੂੰਪੁਰ, ਰਸੀਦਪੁਰ ਤੇ ਪਿੰਡ ਮੰਡੋਫਲ ਤੱਕ ਫੈਲ ਗਈ। 

ਭਾਵੇਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਘਟਨਾ ਕਾਰਨ ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਪਿੰਡਾਂ ਦੇ ਲੋਕਾਂ ਵੱਲੋਂ ਆਪਣੇ ਪੱਧਰ ਤੇ ਇਕੱਠੀ ਹੋ ਕੇ ਅੱਗ ਨੂੰ ਬੁਝਾਉਣ ਵਿੱਚ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਕਿ ਫਾਇਰ ਬਗਰੇਡ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਪਹੁੰਚੀਆਂ ।

ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਪਿੰਡ ਵਾਸੀਆਂ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਪ੍ਰਸ਼ਾਸਨਿਕ ਢਿੱਲ 'ਤੇ ਸਵਾਲ ਚੁੱਕੇ।

ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਵਾਢੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ (ਫਾਇਰ ਗੇਟ) ਦੇ ਪੁਖਤਾ ਅਤੇ ਚੰਗੇ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ 'ਤੇ ਤੁਰੰਤ ਕਾਬੂ ਪਾਇਆ ਜਾ ਸਕੇ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਕਾਰਨ ਬਰਬਾਦ ਹੋਈ ਫਸਲ ਦਾ ਤੁਰੰਤ ਸਰਵੇ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Related Post