ਮੋਸਟ ਵਾਂਟੇਡ ਖਾਲਿਸਤਾਨੀ ਸਮਰਥਕ ਪਰਮਜੀਤ ਸਿੰਘ ਪੰਜਵੜ ਦੀ ਪਾਕਿਸਤਾਨ 'ਚ ਹੱਤਿਆ

Paramjit Singh Panjwar: ਖਾਲਿਸਤਾਨ ਸਮਰਥਕਾਂ ਨਾਲ ਜੁੜੀ ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ।

By  Amritpal Singh May 6th 2023 05:01 PM -- Updated: May 6th 2023 06:49 PM

Paramjit Singh Panjwar: ਖਾਲਿਸਤਾਨ ਸਮਰਥਕ ਨਾਲ ਜੁੜੀ ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਪਾਕਿਸਤਾਨ ਦੇ ਲਾਹੌਰ 'ਚ ਮੋਸਟ ਵਾਂਟੇਡ ਖਾਲਿਸਤਾਨੀ ਪਰਮਜੀਤ ਸਿੰਘ ਪੰਜਵੜ ਦਾ ਕਤਲ ਕਰ ਦਿੱਤਾ ਗਿਆ ਹੈ। ਪਰਮਜੀਤ ਪੰਜਵੜ ਪਾਕਿਸਤਾਨ ਵਿੱਚ ਇੱਕ ਵੱਖਰੇ ਨਾਂ ਨਾਲ ਰਹਿੰਦਾ ਸੀ ਅਤੇ ਉਥੋਂ ਉਹ ਖਾਲਿਸਤਾਨ ਪੱਖੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਸੂਤਰਾਂ ਅਨੁਸਾਰ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿੱਚ ਕੁਝ ਬਾਈਕ ਸਵਾਰਾਂ ਨੇ ਨਿਸ਼ਾਨਾ ਬਣਾਇਆ। ਬਾਈਕ ਸਵਾਰ ਹਮਲਾਵਰ ਲਾਹੌਰ ਦੇ ਜੌਹਰ ਕਸਬੇ ਦੇ ਸਨਫਲਾਵਰ ਸੋਸਾਇਟੀ ਦੇ ਅੰਦਰ ਦਾਖਲ ਹੋਏ ਅਤੇ ਪੰਜਵੜ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ।  ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਪੰਜਵੜ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਪੰਜਵੜ ਖਾਲਿਸਤਾਨ ਕਮਾਂਡੋ ਫੋਰਸ ਦਾ ਮੁਖੀ ਸੀ

ਪਰਮਜੀਤ ਸਿੰਘ ਪੰਜਵੜ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦਾ ਆਗੂ ਸੀ, ਜੋ ਕਿ ਇੱਕ ਅੱਤਵਾਦੀ ਸੰਗਠਨ ਹੈ। ਪੰਜਵਾੜ ਨੇ 90 ਦੇ ਦਹਾਕੇ ਤੋਂ ਪਾਕਿਸਤਾਨ ਵਿੱਚ ਸ਼ਰਨ ਲਈ ਹੋਈ ਸੀ। ਉਹ ਪਾਕਿਸਤਾਨ ਵਿੱਚ ਮਲਿਕ ਸਰਦਾਰ ਸਿੰਘ ਦੇ ਨਾਂ ਹੇਠ ਰਹਿ ਰਿਹਾ ਸੀ। ਉਹ 90 ਦੇ ਦਹਾਕੇ ਤੋਂ ਪਹਿਲਾਂ ਵੀ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸਰਗਰਮ ਸੀ। ਕਿਹਾ ਜਾਂਦਾ ਹੈ ਕਿ ਉਹ 1986 ਵਿੱਚ ਪਾਕਿਸਤਾਨ ਗਿਆ ਸੀ। ਜਿੱਥੇ ਉਸ ਨੇ ਲਾਹੌਰ ਸਮੇਤ ਕਈ ਥਾਵਾਂ ਬਦਲੀਆਂ।


ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਸਾਲ 2020 'ਚ 9 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਪੰਜਵੜ ਦਾ ਨਾਂ ਵੀ ਸ਼ਾਮਲ ਸੀ। ਉਸ ਸੂਚੀ ਵਿੱਚ ਪੰਜਵੜ ਤੋਂ ਇਲਾਵਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੁਖੀ ਵਧਾਵਾ ਸਿੰਘ ਬੱਬਰ ਦਾ ਨਾਂ ਵੀ ਸੀ, ਜੋ ਕਿ ਤਰਨਤਾਰਨ ਦੇ ਹੀ ਪਿੰਡ ਦਾਸੂਵਾਲ ਦਾ ਵਸਨੀਕ ਹੈ।

Related Post