Mother Kills Son : ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਕਲਯੁੱਗੀ ਮਾਂ ਨੇ ਮਾਰਤਾ 10 ਸਾਲਾ ਪੁੱਤ ! ਇੰਝ ਖੁੱਲਿਆ ਭੇਦ

Mother Kills Son : ਵਾਰਾਨਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ। ਜਿਸਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਮਾਂ ਨੇ ਆਪਣੇ ਮੁਸਲਿਮ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ 10 ਸਾਲਾ ਮਾਸੂਮ ਪੁੱਤਰ ਦੀ ਹੱਤਿਆ ਕਰ ਦਿੱਤੀ। ਕਾਰਨ ਇਹ ਸੀ ਕਿ ਮਾਸੂਮ ਬੱਚਾ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਬਣ ਰਿਹਾ ਸੀ

By  Shanker Badra August 13th 2025 01:17 PM

Mother Kills Son : ਵਾਰਾਨਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ। ਜਿਸਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਮਾਂ ਨੇ ਆਪਣੇ ਮੁਸਲਿਮ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ 10 ਸਾਲਾ ਮਾਸੂਮ ਪੁੱਤਰ ਦੀ ਹੱਤਿਆ ਕਰ ਦਿੱਤੀ। ਕਾਰਨ ਇਹ ਸੀ ਕਿ ਮਾਸੂਮ ਬੱਚਾ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਬਣ ਰਿਹਾ ਸੀ।

ਮੰਗਲਵਾਰ ਤੋਂ ਲਾਪਤਾ ਸੀ ਬੱਚਾ 

ਜਾਣਕਾਰੀ ਅਨੁਸਾਰ 10 ਸਾਲਾ ਸੂਰਜ ਮੰਗਲਵਾਰ ਤੋਂ ਘਰੋਂ ਲਾਪਤਾ ਸੀ। ਜਦੋਂ ਉਹ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਲ ਕਰਨ ਤੋਂ ਬਾਅਦ ਵੀ ਕੋਈ ਸੁਰਾਗ ਨਾ ਮਿਲਣ 'ਤੇ ਪਰਿਵਾਰ ਨੇ ਰਾਮਨਗਰ ਥਾਣੇ ਵਿੱਚ ਬੱਚੇ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਂਚ ਵਿੱਚ ਹੈਰਾਨ ਕਰਨ ਵਾਲਾ ਸੱਚ ਆਇਆ ਸਾਹਮਣੇ  

ਜਾਂਚ ਦੌਰਾਨ ਪੁਲਿਸ ਨੂੰ ਅਜਿਹੇ ਇਨਪੁਟ ਮਿਲੇ ,ਜਿਸਨੇ ਪੂਰੇ ਮਾਮਲੇ ਦੀ ਦਿਸ਼ਾ ਬਦਲ ਦਿੱਤੀ। ਗੁਆਂਢੀਆਂ ਅਤੇ ਜਾਣਕਾਰਾਂ ਤੋਂ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਬੱਚੇ ਦੀ ਮਾਂ ਦੇ ਫੈਜ਼ਾਨ ਨਾਮ ਦੇ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਬੱਚੇ ਦੀ ਮਾਂ ਅਤੇ ਫੈਜ਼ਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ। ਸਖ਼ਤ ਪੁੱਛਗਿੱਛ ਦੌਰਾਨ ਦੋਵੇਂ ਟੁੱਟ ਗਏ ਅਤੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ। ਉਨ੍ਹਾਂ ਨੇ ਮਿਲ ਕੇ ਸੂਰਜ ਦੀ ਹੱਤਿਆ ਕੀਤੀ ਸੀ। ਪੁੱਛਗਿੱਛ ਦੌਰਾਨ ਫੈਜ਼ਾਨ ਨੇ ਦੱਸਿਆ ਕਿ ਉਹ ਮਾਸੂਮ ਬੱਚੇ ਨੂੰ ਇੱਕ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਉਸਨੂੰ ਮਾਰ ਦਿੱਤਾ ਕਿਉਂਕਿ ਬੱਚਾ ਉਨ੍ਹਾਂ ਦੇ ਰਿਸ਼ਤੇ ਵਿੱਚ ਰੁਕਾਵਟ ਬਣ ਰਿਹਾ ਸੀ।

Related Post