Gurdaspur News : ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ਚ ਬਿਆਸ ਦਰਿਆ ’ਚ ਛਾਲ ਮਾਰੀ
Gurdaspur News : ਪ੍ਰਭਜੋਤ ਕੌਰ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੋਪੇਡ ’ਤੇ ਸਵਾਰ ਹੋ ਕੇ ਘਰੋਂ ਨਿਕਲੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦਰਿਆ ਬਿਆਸ ਦੇ ਪੁਲ ਨੇੜੇ ਪਹੁੰਚੀ, ਜਿੱਥੇ ਉਸ ਨੇ ਆਪਣਾ ਮੋਪੇਡ ਸਾਈਡ ’ਤੇ ਖੜ੍ਹਾ ਕੀਤਾ ਅਤੇ ਪੁਲ ਤੋਂ ਦਰਿਆ ਦੇ ਪਾਣੀ ਵਿੱਚ ਛਾਲ ਮਾਰ ਦਿੱਤੀ।
Gurdaspur News : ਕਾਹਨੂਵਾਨ ਅਧੀਨ ਆਉਂਦੇ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਦੋ ਬੱਚਿਆਂ ਦੀ ਮਾਂ ਵੱਲੋਂ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ (Beas River) ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ, ਜੋ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਦੀ ਪਤਨੀ ਦੱਸੀ ਜਾ ਰਹੀ ਹੈ, ਦੀ ਦਰਿਆ ਵਿੱਚ ਭਾਲ ਕੀਤੀ ਜਾ ਰਹੀ ਹੈ।
ਸਵੇਰੇ ਮੋਪਡ 'ਤੇ ਨਿਕਲੀ ਸੀ ਪ੍ਰਭਜੋਤ ਕੌਰ
ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਭਗਵੰਤ ਸਿੰਘ ਅਤੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਮੁਤਾਬਕ, ਪ੍ਰਭਜੋਤ ਕੌਰ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੋਪੇਡ ’ਤੇ ਸਵਾਰ ਹੋ ਕੇ ਘਰੋਂ ਨਿਕਲੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦਰਿਆ ਬਿਆਸ ਦੇ ਪੁਲ ਨੇੜੇ ਪਹੁੰਚੀ, ਜਿੱਥੇ ਉਸ ਨੇ ਆਪਣਾ ਮੋਪੇਡ ਸਾਈਡ ’ਤੇ ਖੜ੍ਹਾ ਕੀਤਾ ਅਤੇ ਪੁਲ ਤੋਂ ਦਰਿਆ ਦੇ ਪਾਣੀ ਵਿੱਚ ਛਾਲ ਮਾਰ ਦਿੱਤੀ।
(ਖੁਦਕੁਸ਼ੀ ਇੱਕ ਗੰਭੀਰ ਮਾਨਸਿਕ ਸਿਹਤ ਸਮੱਸਿਆ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਮਾਨਸਿਕ ਪ੍ਰੇਸ਼ਾਨੀ ਜਾਂ ਖੁਦਕੁਸ਼ੀ ਦੇ ਵਿਚਾਰਾਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਤੁਰੰਤ ਮਦਦ ਲਓ। ਭਰੋਸੇਮੰਦ ਪਰਿਵਾਰ ਜਾਂ ਦੋਸਤਾਂ ਨਾਲ ਸੰਪਰਕ ਕਰੋ, ਜਾਂ ਸਹਾਇਤਾ ਲਈ ਭਾਰਤ ਸਰਕਾਰ ਦੀ ਜੀਵਨ ਆਸਥਾ ਹੈਲਪਲਾਈਨ 1800 233 3330 'ਤੇ ਸੰਪਰਕ ਕਰੋ। ਤੁਸੀਂ ਇਕੱਲੇ ਨਹੀਂ ਹੋ, ਅਤੇ ਮਦਦ ਉਪਲਬਧ ਹੈ।)
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਨੇੜਲੇ ਪੁਲਿਸ ਨਾਕੇ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਰਾਜੂ ਬੇਲਾ ਵਿੱਚ ਵੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਮਾਮਲਾ ਥਾਣਾ ਮੁਕੇਰੀਆਂ ਦੇ ਅਧੀਨ ਆਉਂਦਾ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ
ਸਾਬਕਾ ਸਰਪੰਚ ਭਗਵੰਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੀ ਭਾਲ ਲਈ ਹੁਸ਼ਿਆਰਪੁਰ ਤੋਂ ਗੋਤਾਖੋਰਾਂ ਦੀ ਟੀਮ ਵੀ ਪਹੁੰਚ ਰਹੀ ਹੈ। ਟੀਮ ਵੱਲੋਂ ਦਰਿਆ ਬਿਆਸ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਭਜੋਤ ਕੌਰ ਦੀ ਮਾਤਾ ਹਰਪ੍ਰੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੋਤ ਕੌਰ ਦਾ ਕਿਸੇ ਨਾਲ ਕੋਈ ਕਲੇਸ਼ ਜਾਂ ਮਨ-ਮੁਟਾਅ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਇਹ ਵੀ ਪੜ੍ਹੋ...
ਕਾਲੇ ਕੱਪੜੇ ਨਾਲ ਕਿਉਂ ਢੱਕੀ ਹੋਈ ਸੀ ਚੀਨੀ ਰਾਸ਼ਟਰਪਤੀ ਦੀ ਕਾਰ ? ਜਾਣੋ Hongqi N701 ਕਾਰ ਦਾ ਗੁੱਝਾ ਭੇਤ
'ਚੜ੍ਹਦੀਕਲਾ' ਤੋਂ ਹਟੀ ਪਾਬੰਦੀ ! ਹਾਈਕੋਰਟ ਦੇ ਹੁਕਮਾਂ 'ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ