Patiala News : ਪਟਿਆਲਾ ਚ ਰੂਹ ਕੰਬਾਊ ਵਾਰਦਾਤ, ਡੇਢ ਸਾਲ ਦੀ ਮਾਸੂਮ ਧੀ ਨੂੰ ਮਾਂ ਨੇ ਚਾਕੂ ਮਾਰ ਕੇ ਕੀਤਾ ਕਤਲ
Patiala News : ਸਿਆਣਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਪ੍ਰੀਤ ਸਿੰਘ ਹਾਂਡਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਹਿਲਾ ਮੁਲਜ਼ਮ ਕਥਿਤ ਤੌਰ 'ਤੇ ਡਿਪਰੈਸ਼ਨ ਤੋਂ ਪੀੜਤ ਹੈ ਅਤੇ ਦਵਾਈ ਵੀ ਚੱਲ ਰਹੀ ਹੈ।
Patiala News : ਪਟਿਆਲਾ ਤੋਂ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਕ ਮਾਂ ਵੱਲੋਂ ਆਪਣੀ ਡੇਢ ਸਾਲ ਦੀ ਧੀ ਦਾ ਚਾਕੂ ਮਾਰ ਕੇ ਕਤਲ (Mother Killed Daughter) ਕਰ ਦਿੱਤਾ ਗਿਆ ਹੈ। ਕਾਤਲ ਮਾਂ ਖਿਲਾਫ ਪੁਲਿਸ ਨੂੰ ਬੱਚੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਪਸਿਆਣਾ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਅਨੁਸਾਰ, ਬੱਚੇ ਦੇ ਪਿਤਾ ਨੇ ਪੁਲਿਸ ਕੋਲ ਪਹੁੰਚ ਕੀਤੀ ਅਤੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਨੇ ਉਨ੍ਹਾਂ ਦੀ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਹੈ। ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਸਿਆਣਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਪ੍ਰੀਤ ਸਿੰਘ ਹਾਂਡਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਹਿਲਾ ਮੁਲਜ਼ਮ ਕਥਿਤ ਤੌਰ 'ਤੇ ਡਿਪਰੈਸ਼ਨ ਤੋਂ ਪੀੜਤ ਹੈ ਅਤੇ ਦਵਾਈ ਵੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਉਮਰ 28 ਸਾਲ ਦੇ ਕਰੀਬ ਹੈ, ਜੋ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜਕੀ ਦੀ ਰਹਿਣ ਵਾਲੀ ਹੈ।
ਪਿਤਾ ਦੇ ਬਿਆਨ ਦੇ ਆਧਾਰ 'ਤੇ, ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।