Samrala News : ਸਮਰਾਲਾ ਚ ਧੁੰਦ ਦਾ ਕਹਿਰ, ਕਾਰ ਤੇ ਬੱਸ ਦੀ ਲਪੇਟ ਚ ਆਏ ਮੋਟਰਸਾਈਕਲ ਸਵਾਰ, ਇੱਕ ਦੀ ਮੌਤ, 2 ਚੰਡੀਗੜ੍ਹ ਰੈਫ਼ਰ

Samrala News : ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਭੱਜ ਗਏ।

By  KRISHAN KUMAR SHARMA December 28th 2025 04:22 PM -- Updated: December 28th 2025 04:27 PM

Samrala News : ਐਤਵਾਰ ਸਵੇਰੇ ਸਮਰਾਲਾ ਵਿੱਚ ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਇੱਕ ਵੱਡਾ ਹਾਦਸਾ ਵਾਪਰਿਆ। ਭਰਥਲਾ ਰੋਡ ਨੇੜੇ ਇੱਕ ਕਾਰ ਅਤੇ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਭੱਜ ਗਏ।

ਜਾਣਕਾਰੀ ਅਨੁਸਾਰ, ਕਾਰ ਵਿੱਚੋਂ ਦੇਸੀ ਸ਼ਰਾਬ ਦੀਆਂ ਬੋਤਲਾਂ ਭਰੀਆਂ ਹੋਈਆਂ ਮਿਲੀਆਂ ਹਨ। ਹਾਲਾਂਕਿ, ਕਾਰ ਵਿੱਚ ਸ਼ਰਾਬ ਦੀ ਸਹੀ ਮਾਤਰਾ ਤੁਰੰਤ ਸਪੱਸ਼ਟ ਨਹੀਂ ਹੈ। ਪੁਲਿਸ ਨੇ ਕਾਰ ਵਿੱਚ ਮੌਜੂਦ ਸਮੱਗਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... Dense Fog ਕਾਰਨ ਵਾਪਰਿਆ ਭਿਆਨਕ ਸੜਕੀ ਹਾਦਸਾ, ਇੱਕ ਵਿਅਕਤੀ ਦੀ ਮੌਤ, 5 ਲੋਕ ਗੰਭੀਰ ਜ਼ਖਮੀ

ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਵੀ ਹਾਦਸੇ ਵਿੱਚ ਫਸ ਗਏ। ਰਾਹਗੀਰਾਂ ਨੇ ਤੁਰੰਤ ਉਨ੍ਹਾਂ ਨੂੰ ਚੁੱਕਿਆ ਅਤੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਮੋਟਰਸਾਈਕਲ 'ਤੇ ਤਿੰਨ ਜਣੇ ਸਵਾਰ ਸਨ, ਜਿਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਦੋ ਨੂੰ 32  ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। 

ਡਾਕਟਰ ਗਗਨਦੀਪ ਨੇ ਦੱਸਿਆ ਕਿ ਐਕਸੀਡੈਂਟ ਦੌਰਾਨ ਤਿੰਨ ਜਣੇ ਹਸਪਤਾਲ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਸਲੀਨ ਖਾਂ, ਜੋ ਕਿ ਜਗਰਾਉਂ ਮੰਡੀ ਦਾ ਰਹਿਣ ਵਾਲਾ ਹੈ ਉਸ ਦੀ ਡੈਥ ਹੋ ਗਈ ਅਤੇ ਬਾਕੀ ਦੋ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ।

Related Post