MP Amritpal Singh ਵੱਲੋਂ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਚ ਚੁਣੌਤੀ ,ਸੋਮਵਾਰ ਨੂੰ ਸੁਣਵਾਈ ਹੋਵੇਗੀ
MP Amritpal Singh parole : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਉਨ੍ਹਾਂ ਨੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਅੰਮ੍ਰਿਤਪਾਲ ਇਸ ਸਮੇਂ NSA ਦੇ ਮਾਮਲੇ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ
MP Amritpal Singh parole : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਉਨ੍ਹਾਂ ਨੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਅੰਮ੍ਰਿਤਪਾਲ ਇਸ ਸਮੇਂ NSA ਦੇ ਮਾਮਲੇ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਰਾਜ ਦੇ ਗ੍ਰਹਿ ਸਕੱਤਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡੀਸੀ ਅਤੇ ਜ਼ਿਲ੍ਹਾ ਪੁਲਿਸ ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਸਰਕਾਰ ਨੇ ਪੈਰੋਲ ਤੋਂ ਇਨਕਾਰ ਕਰ ਦਿੱਤਾ ਸੀ। ਸੂਤਰਾਂ ਅਨੁਸਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕਾਨੂੰਨ ਅਤੇ ਵਿਵਸਥਾ ਦੀਆਂ ਸਮੱਸਿਆਵਾਂ ਦਾ ਖ਼ਤਰਾ ਪੈਦਾ ਕਰ ਸਕਦੀ ਹੈ।
ਕਾਨੂੰਨ ਵਿਵਸਥਾ ਵਿਗੜਨ ਦਾ ਡਰ
ਸੂਤਰਾਂ ਅਨੁਸਾਰ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਅਸਥਾਈ ਤੌਰ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਂਦਾ ਹੈ, ਤਾਂ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਇਸ ਡਰ ਕਾਰਨ ਉਸਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਪੰਜਾਬ ਸਰਕਾਰ ਦਾ ਸੰਸਦ ਮੈਂਬਰ ਨੂੰ ਪੈਰੋਲ ਤੋਂ ਇਨਕਾਰ ਕਰਨ ਦਾ ਫੈਸਲਾ ਜ਼ਿਲ੍ਹਾ ਪੱਧਰੀ ਰਿਪੋਰਟਾਂ ਦੇ ਅਧਾਰ 'ਤੇ ਸੀ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ NSA ਦੇ ਮਾਮਲੇ ਵਿੱਚ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਹ 2024 'ਚ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਸੀਟ ਤੋਂ ਲਗਭਗ 200,000 ਵੋਟਾਂ ਨਾਲ ਚੋਣ ਜਿੱਤ ਗਏ ਸੀ। ਅੰਮ੍ਰਿਤਪਾਲ ਨੇ 21 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ।