PTC News
Search
🔍 Search

MP Amritpal Singh ਨੂੰ ਲੱਗਿਆ ਵੱਡਾ ਝਟਕਾ ; ਅਜਨਾਲਾ ਥਾਣੇ ’ਤੇ ਹਮਲੇ ਮਾਮਲੇ ’ਚ ਦੋਸ਼ ਹੋਏ ਤੈਅ

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ।

By  Aarti May 15th 2026 01:10 PM -- Updated: May 15th 2026 04:45 PM

MP Amritpal Singh News : ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਦੇ ਜਰੀਏ ਅੰਮ੍ਰਿਤਸਰ ਅਦਾਲਤ ’ਚ ਪੇਸ਼ੀ ਹੋਈ। ਅੰਮ੍ਰਿਤਸਰ ਅਦਾਲਤ ਦੇ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਦੋਸ਼ ਚਾਰਜ ਤੈਅ ਕੀਤੇ ਹਨ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ।

ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ ਜਿਨਾਂ ਵਿੱਚ ਕਤਲ ਦੀ ਕੋਸ਼ਿਸ਼ ਗੰਭੀਰ ਸੱਟਾ ਪਹੁੰਚਾਣਾ ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਣਾ ਅਪਰਾਧਿਕ ਸਾਜਿਸ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋ ਮਾਰਨ ਦੀਆਂ ਧਮਕੀਆਂ ਦੇਣਾ ਸ਼ਾਮਿਲ ਹੈ। 

ਕੀ ਸੀ ਮਾਮਲਾ 

ਕਾਬਿਲੇਗੌਰ ਹੈ ਕਿ ਸਾਲ 2023 ਫਰਵਰੀ ’ਚ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲਾ ਕਰ ਦਿੱਤਾ ਸੀ, ਇਸ ਦੌਰਾਨ ਉਨ੍ਹਾਂ ਵੱਲੋਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਕਾਬੂ ਕੀਤੇ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਲਈ ਪੁਲਿਸ ’ਤੇ ਦਬਾਅ ਪਾਇਆ ਜਾ ਸਕੇ। 

ਇਹ ਵੀ ਪੜ੍ਹੋ  : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

Related Post