ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ਼, ਸੰਸਦ ਇਜਲਾਸ ’ਚ ਸ਼ਾਮਲ ਹੋਣ ਲਈ ਮੰਗੀ ਇਜਾਜ਼ਤ
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਸਦ ਵਿੱਚ ਸ਼ਾਮਲ ਹੋਣਾ ਨਾ ਸਿਰਫ਼ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ, ਸਗੋਂ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਮੁੱਦਿਆਂ, ਉਮੀਦਾਂ ਅਤੇ ਹਿੱਤਾਂ ਨੂੰ ਰਾਸ਼ਟਰੀ ਮੰਚ 'ਤੇ ਚੁੱਕਣਾ ਚਾਹੁੰਦੇ ਹਨ।
MP Amritpal Singh News : ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ। ਦੱਸ ਦਈਏ ਕਿ ਆਪਣੀ ਨਵੀਂ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋ ਰਿਹਾ ਹੈ, ਅਤੇ ਇੱਕ ਚੁਣੇ ਹੋਏ ਪ੍ਰਤੀਨਿਧੀ ਹੋਣ ਦੇ ਨਾਤੇ, ਇਸ ਸੈਸ਼ਨ ਵਿੱਚ ਉਨ੍ਹਾਂ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਸਦ ਵਿੱਚ ਸ਼ਾਮਲ ਹੋਣਾ ਨਾ ਸਿਰਫ਼ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ, ਸਗੋਂ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਮੁੱਦਿਆਂ, ਉਮੀਦਾਂ ਅਤੇ ਹਿੱਤਾਂ ਨੂੰ ਰਾਸ਼ਟਰੀ ਮੰਚ 'ਤੇ ਚੁੱਕਣਾ ਚਾਹੁੰਦੇ ਹਨ। ਅੰਮ੍ਰਿਤਪਾਲ ਸਿੰਘ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਕਿ ਇੱਕ ਲੋਕਤੰਤਰੀ ਪ੍ਰਣਾਲੀ ਵਿੱਚ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਸੰਸਦੀ ਕਾਰਵਾਈਆਂ ਵਿੱਚ ਹਿੱਸਾ ਲੈਣ ਤੋਂ ਵਾਂਝਾ ਕਰਨਾ ਜਨਤਕ ਵੋਟ ਅਧਿਕਾਰ ਅਤੇ ਪ੍ਰਤੀਨਿਧਤਾ ਦੀ ਭਾਵਨਾ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੇਸ਼ ਲਈ ਬਹੁਤ ਮਹੱਤਵਪੂਰਨ ਹੈ, ਜਿੱਥੇ ਆਰਥਿਕ ਨੀਤੀਆਂ, ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਫੈਸਲੇ ਲਏ ਜਾਂਦੇ ਹਨ। ਇਸ ਲਈ ਉਨ੍ਹਾਂ ਦੀ ਗੈਰਹਾਜ਼ਰੀ ਖਡੂਰ ਸਾਹਿਬ ਹਲਕੇ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਣ ਤੋਂ ਰੋਕੇਗੀ।
ਪਹਿਲਾਂ ਵੀ ਦਾਇਰ ਕੀਤੀ ਸੀ ਪਟੀਸ਼ਨ
ਪਟੀਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਪਹਿਲਾਂ ਸੀਮਤ ਸਮੇਂ ਲਈ ਸੰਸਦ ਵਿੱਚ ਜਾਣ ਦੀ ਇਜਾਜ਼ਤ ਮੰਗੀ ਹੈ ਤਾਂ ਜੋ ਉਹ ਸਹੁੰ ਚੁੱਕ ਸਮਾਗਮ, ਪ੍ਰਸ਼ਨ ਕਾਲ ਅਤੇ ਬਹਿਸਾਂ ਵਿੱਚ ਹਿੱਸਾ ਲੈ ਸਕਣ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਅਦਾਲਤ ਦੁਆਰਾ ਲਗਾਈਆਂ ਗਈਆਂ ਕਿਸੇ ਵੀ ਸ਼ਰਤਾਂ ਦੀ ਪਾਲਣਾ ਕਰਨ ਲਈ ਤਿਆਰ ਹਨ, ਤਾਂ ਜੋ ਕਾਨੂੰਨ ਵਿਵਸਥਾ ਜਾਂ ਜਾਂਚ ਪ੍ਰਕਿਰਿਆ 'ਤੇ ਕੋਈ ਮਾੜਾ ਪ੍ਰਭਾਵ ਨਾ ਪਵੇ।
ਇਹ ਵੀ ਪੜ੍ਹੋ : Jalandhar ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ