MP Amritpal Singh ਖ਼ੁਦ ’ਤੇ ਲੱਗੀ NSA ਨੂੰ ਸੁਪਰੀਮ ਕੋਰਟ ਚ ਦੇਣਗੇ ਚੁਣੌਤੀ ,ਵਕੀਲਾਂ ਦੀ ਟੀਮ ਨੇ ਡਿਬਰੂਗੜ੍ਹ ਜੇਲ੍ਹ ਚ ਕੀਤੀ ਮੁਲਾਕਾਤ

MP Amritpal Singh News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੁਪਰੀਮ ਕੋਰਟ ਵਿੱਚ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਚੁਣੌਤੀ ਦੇਣ ਵਾਲੇ ਹਨ। ਉਨ੍ਹਾਂ ਦੇ ਵਕੀਲਾਂ ਦੀ ਟੀਮ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਜ਼ਰੂਰੀ ਦਸਤਾਵੇਜ਼ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ

By  Shanker Badra July 26th 2025 01:48 PM

MP Amritpal Singh News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੁਪਰੀਮ ਕੋਰਟ ਵਿੱਚ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਚੁਣੌਤੀ ਦੇਣ ਵਾਲੇ ਹਨ। ਉਨ੍ਹਾਂ ਦੇ ਵਕੀਲਾਂ ਦੀ ਟੀਮ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਜ਼ਰੂਰੀ ਦਸਤਾਵੇਜ਼ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। 

ਅੰਮ੍ਰਿਤਪਾਲ ਸਿੰਘ 'ਤੇ ਤੀਜੀ ਵਾਰ NSA ਲਗਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਹੋਰ ਸਾਥੀ ਉਸਦੇ ਨਾਲ ਦੋ ਸਾਲ ਰਹੇ ਪਰ ਇਸ ਵਾਰ ਸਾਰੇ 9 ਸਾਥੀਆਂ ਦਾ NSA ਰੱਦ ਕਰ ਦਿੱਤਾ ਗਿਆ ਸੀ ਪਰ ਸਿਰਫ਼ ਅੰਮ੍ਰਿਤਪਾਲ ਸਿੰਘ ਦਾ NSA ਇੱਕ ਹੋਰ ਸਾਲ ਲਈ ਵਧਾਇਆ ਗਿਆ ਸੀ। ਜਿਸ ਨੂੰ ਉਹ ਹੁਣ ਅਦਾਲਤ ਵਿੱਚ ਚੁਣੌਤੀ ਦੇਣਗੇ। ਜਲਦੀ ਹੀ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।

ਜੇਲ੍ਹ ਤੋਂ ਸਮਰਥਕਾਂ ਨੂੰ ਭੇਜਿਆ ਸੁਨੇਹਾ  

ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲਾਂ ਦੀ ਮਦਦ ਨਾਲ ਆਪਣੇ ਸਮਰਥਕਾਂ ਨੂੰ ਸੁਨੇਹਾ ਵੀ ਭੇਜਿਆ ਹੈ। ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਸੰਦੇਸ਼ ਵਿੱਚ ਕਿਹਾ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਵੱਲ ਧਿਆਨ ਨਾ ਦਿਓ। ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਸੁਨੇਹਾ ਭੇਜਿਆ ਹੈ ਕਿ ਉਹ ਆਪਣੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਵੱਧ ਤੋਂ ਵੱਧ ਜੁੜਨ।

 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ ਅੰਮ੍ਰਿਤਪਾਲ ਸਿੰਘ 

ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਉਸ 'ਤੇ NSA ਲਗਾਇਆ ਗਿਆ ਸੀ ਅਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖ਼ਤਰਾ ਦੱਸਦੇ ਹੋਏ ਉਸ 'ਤੇ NSA ਲਗਾਇਆ ਸੀ। ਜਿਸ ਨੂੰ ਸਮੇਂ-ਸਮੇਂ 'ਤੇ ਦੋ ਸਾਲਾਂ ਲਈ ਵਧਾਇਆ ਗਿਆ ਸੀ ਪਰ ਇਸ ਵਾਰ ਉਸਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ ਪਰ ਉਹ ਅਜੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਹਨ।

Related Post