PTC News
Search
🔍 Search

MP Amritpal Singh ਦੀ ਪੈਰੋਲ ਦਾ ਮਾਮਲਾ; ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

MP Amritpal Singh Parole : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਅੱਜ (ਸੋਮਵਾਰ) ਨੂੰ ਮੁੜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ 'ਚ ਅਰਜ਼ੀ ਲਾ ਕੇ ਤਿੰਨ ਦਿਨਾਂ ਦੀ ਪੈਰੋਲ ਮੰਗੀ ਗਈ ਹੈ।

By  KRISHAN KUMAR SHARMA November 16th 2026 03:31 PM -- Updated: November 16th 2026 03:39 PM

MP Amritpal Singh Parole : ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਅੱਜ (ਸੋਮਵਾਰ) ਨੂੰ ਮੁੜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ 'ਚ ਅਰਜ਼ੀ ਲਾ ਕੇ ਤਿੰਨ ਦਿਨਾਂ ਦੀ ਪੈਰੋਲ ਮੰਗੀ ਗਈ ਹੈ। ਦੱਸ ਦਈਏ ਕਿ ਪਹਿਲਾਂ ਸਾਂਸਦ ਨੂੰ ਅਦਾਲਤ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ, ਪਰੰਤੂ ਉਹ ਅੰਤਿਮ ਰਸਮਾਂ 'ਚ ਸ਼ਾਮਲ ਨਹੀਂ ਹੋ ਸਕਿਆ ਸੀ।

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਪਰਿਵਾਰ ਦੀ ਅਰਜ਼ੀ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਸਾਂਸਦ ਦੇ ਆਪਣੀ ਦਾਦੀ ਚਰਨ ਕੌਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋਣ ਲਈ 21-22-23 ਨਵੰਬਰ 3 ਦਿਨਾਂ ਦੀ ਪੈਰੋਲ ਦੀ ਮੰਗ ਰੱਖੀ ਗਈ ਹੈ। ਇਸ ਅਰਜ਼ੀ ਦੇ ਸਬੰਧ 'ਚ ਅਦਾਲਤ ਵੱਲੋਂ ਸੂਬਾ ਸਰਕਾਰ ਨੂੰ ਕੱਲ 17 ਨਵੰਬਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

Diljit Indore Show : ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ...! ਦਿਲਜੀਤ ਦੋਸਾਂਝ ਦਾ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਕਰਾਰਾ ਜਵਾਬ

ਵਕੀਲ ਨੇ ਕਿਹਾ ਕਿ ਇਸ ਤੋਂ ਪਹਿਲਾਂ 13 ਤਰੀਕ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਮਿਲੀ ਸੀ, ਪਰ ਘੱਟ ਸਮਾਂ ਹੋਣ ਕਾਰਨ ਜੇਲ੍ਹ ਅਥਾਰਟੀ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਮਰੱਥਾ ਜਤਾਈ ਸੀ। ਇਸ ਕਾਰਨ ਭਾਈ ਸਰਕਾਰ ਦੀ ਨਾਲਾਇਕੀ ਕਾਰਨ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ।

ਵਕੀਲ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਦੇਰੀ ਕਰਨ ਦੀ ਰਣਨੀਤੀ ਅਪਣਾਈ ਗਈ ਅਤੇ ਅਦਾਲਤ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਅੰਤਿਮ ਰਸਮਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦਾ ਹੱਕ ਮਿਲਣਾ ਚਾਹੀਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਇਸੇ ਮਾਮਲੇ ਨੂੰ ਲੈ ਕੇ ਨਵੀਂ ਅਰਜ਼ੀ ਦਾਇਰ ਕੀਤੀ ਗਈ ਹੈ ਅਤੇ ਹੁਣ ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ ਅਦਾਲਤ ਵਿੱਚ ਦਲੀਲਾਂ ਹੋਣਗੀਆਂ।

ਵਕੀਲ ਨੇ ਇਹ ਵੀ ਦੋਸ਼ ਲਗਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸੰਵਿਧਾਨਕ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... ਅਮਰੀਕਾ 'ਚ ਹਵਾਈ ਸੰਕਟ; 10000 ਉਡਾਣਾਂ ਪ੍ਰਭਾਵਤ, 6000 ਤੋਂ ਵੱਧ ਰੱਦ, ਜਾਣੋ ਕਿਉਂ ?

ਬਿਲਕਿਸ ਬਾਨੋ ਬਲਾਤਕਾਰ ਮਾਮਲੇ 'ਚ ਸੁਪਰੀਮ ਕੋਰਟ ਨੇ ਦੋ ਦੋਸ਼ੀਆਂ ਦੀ ਉਮਰਕੈਦ ਕੀਤੀ ਮੁਅੱਤਲ, ਜ਼ਮਾਨਤ ਦਿੱਤੀ

Related Post