Amritpal Singh : ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਚ ਦਾਖਲ ਕੀਤੀ ਪਟੀਸ਼ਨ, ਇਸ ਮਾਮਲੇ ਚ ਮੰਗੀ ਇਜ਼ਾਜਤ

Khadoor Sahib MP Amritpal Singh News : ਸਾਂਸਦ ਨੇ ਕਿਹਾ ਹੈ ਕਿ ਅਰਜ਼ੀ 'ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ 'ਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹੈ। ਪੰਜਾਬ ਸਰਕਾਰ ਨੂੰ ਸਾਂਸਦ ਅਤੇ ਉਸ ਦੇ ਸਾਥੀਆਂ 'ਤੇ ਐਨਐਸਏ ਲਾਇਆ ਹੋਇਆ ਹੈ।

By  KRISHAN KUMAR SHARMA February 18th 2025 03:24 PM -- Updated: February 18th 2025 03:37 PM

MP Amritpal Singh News : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ ਕਰਕੇ ਲੋਕ ਸਭਾ ਸੈਸ਼ਨ (Lok Sabha Session) ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਮੰਗੀ ਹੈ। ਸਾਂਸਦ ਨੇ ਕਿਹਾ ਹੈ ਕਿ ਅਰਜ਼ੀ 'ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ 'ਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ।

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹੈ। ਪੰਜਾਬ ਸਰਕਾਰ ਨੂੰ ਸਾਂਸਦ ਅਤੇ ਉਸ ਦੇ ਸਾਥੀਆਂ 'ਤੇ ਐਨਐਸਏ ਲਾਇਆ ਹੋਇਆ ਹੈ। 

''ਲੋਕ ਸਭਾ 'ਚੋਂ 46 ਦਿਨ ਤੋਂ ਹਨ ਲਗਾਤਾਰ ਗ਼ੈਰ-ਹਾਜ਼ਰ''

ਅੰਮ੍ਰਿਤਪਾਲ ਸਿੰਘ ਨੇ ਵਕੀਲ ਰਾਹੀਂ ਹਾਈਕੋਰਟ 'ਚ ਦਾਖਲ ਪਟੀਸ਼ਨ ਵਿੱਚ ਕਿਹਾ ਹੈ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤੱਕ 46 ਦਿਨਾਂ ਤੋਂ ਲੋਕ ਸਭਾ ਤੋਂ ਗੈਰ-ਹਾਜ਼ਰ ਹਨ। ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ 'ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ।

ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਾਂਸਦ ਅੰਮ੍ਰਿਤਪਾਲ ਸਿੰਘ, ਲੋਕ ਸਭਾ ਸੈਸ਼ਨ ਵਿੱਚ ਪਹਿਲਾਂ 24 ਜੂਨ ਤੋਂ 2 ਜੁਲਾਈ ਤੱਕ, ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ ਅਤੇ ਉਸ ਤੋਂ ਬਾਅਦ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗੈਰ-ਹਾਜ਼ਰ ਰਹੇ ਹਨ।

ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਹ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਅਤੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਪਿਛਲੇ ਸਾਲ ਲੋਕ ਸਭਾ ਸਪੀਕਰ ਕੋਲ ਮੰਗ ਰੱਖੀ ਸੀ ਕਿ ਉਹ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ। ਬਾਅਦ ਵਿੱਚ 17 ਦਸੰਬਰ ਨੂੰ ਇਸ ਮੰਗ ਸਬੰਧੀ ਅੰਮ੍ਰਿਤਸਰ ਦੇ ਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਲਈ ਹੁਣ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮਨਜੂਰੀ ਮੰਗੀ ਗਈ ਹੈ, ਜਿਸ 'ਤੇ ਹਾਈਕੋਰਟ ਕੁਝ ਦਿਨਾਂ 'ਚ ਸੁਣਵਾਈ ਕਰ ਸਕਦੀ ਹੈ।

Related Post