MP Harbhajan Singh ਦੀ ਸਕਿਓਰਿਟੀ ਦਾ ਮਾਮਲਾ; HC ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਜਵਾਬ ਦਾਖਲ ਕਰਨ ਲਈ ਦਿੱਤਾ 1 ਹਫਤੇ ਦਾ ਸਮਾਂ
ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ’ਚ ਸਰਕਾਰ ਆਪਣਾ ਜਵਾਬ ਦਾਖਲ ਕਰਨ ਤੋਂ ਬਚ ਰਹੀ ਹੈ ਪਰ ਸਰਕਾਰ ਨੂੰ ਹਰ ਹਾਲ ’ਚ ਅਗਲੀ ਸੁਣਵਾਈ ’ਤੇ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ।
MP Harbhajan Singh News : ਸਾਬਕਾ ਕ੍ਰਿਕਟਰ ਤੇ ਰਾਜ ਸਭਾ ਦੇ ਸਾਂਸਦ ਹਰਭਜਨ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਦੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸਮਾਂ ਮੰਗਿਆ ਹੈ। ਫਿਲਹਾਲ ਮਾਮਲੇ ਸਬੰਧੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ’ਚ ਸਰਕਾਰ ਆਪਣਾ ਜਵਾਬ ਦਾਖਲ ਕਰਨ ਤੋਂ ਬਚ ਰਹੀ ਹੈ ਪਰ ਸਰਕਾਰ ਨੂੰ ਹਰ ਹਾਲ ’ਚ ਅਗਲੀ ਸੁਣਵਾਈ ’ਤੇ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ।
ਦੱਸਣਯੋਗ ਹੈ ਕਿ ਇੱਕ ਮਾਮਲੇ ਵਿੱਚ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਏਡੀਜੀਪੀ ਸੁਰੱਖਿਆ ਤੋਂ ਜਾਣਕਾਰੀ ਮੰਗੀ ਸੀ ਕਿ ਪੰਜਾਬ ਪੁਲਿਸ ਦੁਆਰਾ ਪੰਜਾਬ ਦੇ ਅੰਦਰ ਅਤੇ ਬਾਹਰ ਕਿੰਨੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਿੰਨੇ ਪੁਲਿਸ ਕਰਮਚਾਰੀ ਤੈਨਾਤ ਹਨ। ਇਸ ਤੋਂ ਇਲਾਵਾ, ਵਿਅਕਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਮਾਪਦੰਡਾਂ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਂਸਦ ਹਰਭਜਨ ਸਿੰਘ ਦੀ ਪਟੀਸ਼ਨ ਨੂੰ ਵੀ ਇਸ ਕੇਸ ਨਾਲ ਜੋੜ ਦਿੱਤਾ ਗਿਆ ਸੀ। ਅੱਜ ਸਰਕਾਰ ਨੇ ਇਸ ਮਾਮਲੇ ਵਿੱਚ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤੇ ਜਾਣ ਦੀ ਅਪੀਲ ਕੀਤੀ ਸੀ।
ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਜਵਾਬ ਦਾਇਰ ਕਰਨਾ ਚਾਹੀਦਾ ਹੈ, ਅਤੇ ਇਹ ਸਰਕਾਰ ਕੋਲ ਜਵਾਬ ਦਾਇਰ ਕਰਨ ਦਾ ਆਖਰੀ ਮੌਕਾ ਹੈ।
ਇਹ ਵੀ ਪੜ੍ਹੋ : Hoshiarpur News : ਕੌਮਾਂਤਰੀ ਪੱਧਰ ਦੇ 30 ਸਾਲਾਂ ਬਾਡੀ ਬਿਲਡਰ ਰਣ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ