MP ਹਰਸਿਮਰਤ ਕੌਰ ਬਾਦਲ ਵੱਲੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਤੱਕ ਸਪੈਸ਼ਲ ਟ੍ਰੇਨ ਚਲਾਉਣ ਦੀ ਮੰਗ

Harsimrat Kaur Badal : ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਤੱਕ ਸਪੈਸ਼ਲ ਟ੍ਰੇਨ ਚਲਾਉਣ ਦੀ ਅਪੀਲ ਕੀਤੀ ਹੈ। ਇਸ ਦੇ ਲਈ MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਰਾਏ ‘ਚ 50 ਫੀਸਦੀ ਛੋਟ ਦਿੱਤੀ ਜਾਵੇ

By  Shanker Badra January 29th 2026 09:39 PM

Harsimrat Kaur Badal :  ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਤੱਕ ਸਪੈਸ਼ਲ ਟ੍ਰੇਨ ਚਲਾਉਣ ਦੀ ਅਪੀਲ ਕੀਤੀ ਹੈ। ਇਸ ਦੇ ਲਈ MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਰਾਏ ‘ਚ 50 ਫੀਸਦੀ ਛੋਟ ਦਿੱਤੀ ਜਾਵੇ। 

MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਅਪੀਲ ਕੀਤੀ ਹੈ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਿਹੜੇ ਸਮਾਗਮ 30 ਜਨਵਰੀ ਤੋਂ 10 ਫਰਵਰੀ ਤੱਕ ਵਾਰਾਣਸੀ ਵਿਖੇ ਮਨਾਏ ਜਾ ਰਹੇ ਹਨ, ਲਈ ਬਠਿੰਡਾ-ਬਨਾਰਸ ਐਕਸਪ੍ਰੈੱਸ ਨੂੰ ਵਿਸ਼ੇਸ਼ ਰੇਲਗੱਡੀ ਵਜੋਂ ਚਲਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਸਮਾਗਮਾਂ ‘ਤੇ ਪਹੁੰਚਣ ਲਈ ਸਹੂਲਤ ਮੁਹੱਈਆ ਹੋ ਸਕੇ।

ਉਨ੍ਹਾਂ ਕਿਹਾ ਕਿ ਇਸ ਮੰਗ ਸੰਬੰਧੀ ਮੈਨੂੰ ਸ਼੍ਰੀ ਗੁਰੂ ਰਵਿਦਾਸ ਸਭਾ ਬਠਿੰਡਾ ਵੱਲੋਂ ਵੀ ਇੱਕ ਅਰਜ਼ੀ ਪ੍ਰਾਪਤ ਹੋਈ ਹੈ, ਜਿਸ ਵਿੱਚ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਜ਼ਿਆਦਾਤਰ ਸ਼ਰਧਾਲੂ ਸਮਾਜ ਦੇ ਗਰੀਬ ਵਰਗ ਨਾਲ ਸੰਬੰਧਤ ਹਨ, ਇਸ ਲਈ ਉਨ੍ਹਾਂ ਨੂੰ ਕਿਰਾਏ 'ਚ ਵੀ 50 ਫੀਸਦੀ ਛੋਟ ਦਿੱਤੀ ਜਾਵੇ। ਕਿਰਪਾ ਕਰਕੇ ਇਸ ਬੇਨਤੀ ‘ਤੇ ਵੀ ਵਿਚਾਰ ਕੀਤਾ ਜਾਵੇ। 


Related Post