Loksabha ’ਚ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਪੰਜਾਬ ’ਚ ਨਸ਼ਾ ਤਸਕਰੀ ਦਾ ਮੁੱਦਾ; ਕਿਹਾ- ਨਸ਼ੇ ਕਾਰਨ ਪੰਜਾਬ ’ਚ ਸਭ ਤੋਂ ਮੌਤਾਂ
ਸੰਸਦ ’ਚ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਸੀਆਰਬੀ ਦੀ ਰਿਪੋਰਟ ਮੁਤਾਬਿਕ ਪੰਜਾਬ ’ਚ ਨਸ਼ੇ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਪੰਜਾਬ ’ਚ ਨਸ਼ਾ ਕਰਨ ਵਾਲਿਆਂ ਤੋਂ ਵੱਧ ਨਸ਼ਾ ਵੇਚਣ ਵਾਲੇ ਜਿਆਦਾ ਹਨ।
MP Harsimrat Kaur Badal News : ਪੰਜਾਬ ’ਚ ਇਸ ਸਮੇਂ ਨਸ਼ੇ ਦੇ ਕਾਰਨ ਕਈ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਹੋ ਚੁੱਕੀਆਂ ਹਨ ਪਰ ਇਸਦੇ ਬਾਵਜੂਦ ਵੀ ਪੰਜਾਬ ’ਚ ਨਸ਼ਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਦੀ ਮਾਨ ਸਰਕਾਰ ਵੱਲੋਂ ਬੇਸ਼ੱਕ ਕਈ ਤਰ੍ਹਾਂ ਦੀ ਮੁਹਿੰਮ ਚਲਾ ਕੇ ਨਸ਼ਾ ਤਸਕਰੀ ਰੋਕਣ ਅਤੇ ਨਸ਼ੇ ਤੋਂ ਨੌਜਵਾਨਾਂ ਨੂੰ ਹਟਾਉਣ ਦੀ ਗੱਲ ਕਰ ਰਹੀ ਹੈ ਪਰ ਇਸਦੀ ਜ਼ਮੀਨੀ ਹਕੀਕਤ ਕੁਝ ਹੋ ਰਹੀ ਹੈ। ਹੁਣ ਪੰਜਾਬ ’ਚ ਨਸ਼ਾ ਤਸਕਰੀ ਦੇ ਮਾਮਲੇ ਨੂੰ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ’ਚ ਚੁੱਕਿਆ ਗਿਆ ਹੈ।
ਸੰਸਦ ’ਚ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਸੀਆਰਬੀ ਦੀ ਰਿਪੋਰਟ ਮੁਤਾਬਿਕ ਪੰਜਾਬ ’ਚ ਨਸ਼ੇ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਪੰਜਾਬ ’ਚ ਨਸ਼ਾ ਕਰਨ ਵਾਲਿਆਂ ਤੋਂ ਵੱਧ ਨਸ਼ਾ ਵੇਚਣ ਵਾਲੇ ਜਿਆਦਾ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਸਾਡਾ ਫਰਜ਼ ਵੀ ਹੈ ਅਜੇ ਸਾਡੀ ਜ਼ਿੰਮੇਵਾਰੀ ਵੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਦੇ ਹੋਏ ਕਿਹਾ ਕਿ ਨਸ਼ਿਆਂ ਦੇ ਕਹਿਰ ਨੂੰ ਰੋਕਣ ਲਈ ਆਖਿਰ ਕਿਹੜਾ ਕਦਮ ਚੁੱਕਿਆ ਗਿਆ ਹੈ।
ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਸਾਡਾ ਫਰਜ਼ ਵੀ ਹੈ ਅਤੇ ਜ਼ਿੰਮੇਵਾਰੀ ਵੀ। ਹੁਣ ਜਦੋਂ ਐਨਸੀਆਰਬੀ ਦੀ ਤਾਜ਼ਾ ਰਿਪੋਰਟ ਨੇ ਸਾਬਿਤ ਕਰ ਦਿੱਤਾ ਹੈ ਕਿ ਨਸ਼ਿਆਂ ਦੀ ਵਿਕਰੀ ਵਿੱਚ ਪੰਜਾਬ ਸਭ ਤੋਂ ਉੱਪਰ ਹੈ ਤੇ ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤਾਂ ਸਦਨ ਵਿੱਚ ਨਸ਼ਿਆਂ ਦਾ ਮੁੱਦਾ ਚੁੱਕਿਆ ਤੇ ਨਾਲ ਹੀ ਮਾਣਯੋਗ ਸਪੀਕਰ ਰਾਹੀਂ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੂੰ ਰੋਕਣ ਲਈ ਆਖ਼ਿਰ ਕਿਹੜੇ ਕਦਮ ਚੁੱਕੇ ਜਾ ਰਹੇ ਹਨ ?
ਲੋਕਸਭਾ ’ਚ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੌਮੀ ਅਪਰਾਧ ਰਿਕਾਰਡਜ਼ ਬਿਊਰੋ ਦੀ ਤਾਜ਼ਾ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇਸ਼ ਵਿਚ ਨਸ਼ਿਆਂ ਦੇ ਕਾਰੋਬਾਰ ਦੇ ਹੋ ਰਹੇ ਮਾਮਲਿਆਂ ਵਿਚੋਂ 19 ਫੀਸਦੀ ਪੰਜਾਬ ਤੋਂ ਹਨ ਤੇ ਸਭ ਤੋਂ ਜ਼ਿਆਦਾ ਅਪਰਾਧ ਦਰ ਹੈ ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੀ ਦਰ ਹੈ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਕਿਹਾ ਕਿ ਪੰਜਾਬ ਮੌਜੂਦਾ ਸੰਕਟ ਨਾਲ ਇਸ ਕਰ ਕੇ ਜੂਝ ਰਿਹਾ ਹੈ ਕਿਉਂਕਿ ਹਾਈ ਕੋਰਟ ਨੇ ਦੱਸਿਆ ਹੈ ਕਿ ਸੂਬੇ ਵਿਚ ਨਸ਼ਿਆਂ ਦਾ ਪਸਾਰ ਆਮ ਹੈ ਤੇ ਇਸ ਕਾਰਨ ਧੰਦਾ ਚਲ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਇਸ ਬੁਰਾਈ ਨੂੰ ਨਕੇਲ ਪਾਉਣ ਵਿਚ ਨਾਕਾਮ ਰਹੀ ਹੈ ਤੇ ਪੰਜਾਬ ’ਚ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨਾਲੋਂ ਨਸ਼ੇ ਵੇਚਣ ਵਾਲਿਆਂ ਦੀ ਗਿਣਤੀ ਜ਼ਿਆਦਾ ਵੱਧ ਗਈ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਜਿੱਥੇ ਵਿਦਿਆਰਥੀ ਵੀ ਨਸ਼ਾ ਵੇਚ ਰਹੇ ਹਨ। ਉਹਨਾਂ ਕਿਹਾ ਕਿ ਪਿੰਡਾਂ ਵਿਚ ਲੋਕ ਸ਼ਰ੍ਹੇਆਮ ਕੰਧਾਂ ’ਤੇ ਲਿਖ ਰਹੇ ਹਨ ਤੇ ਦੱਸਿਆ ਚਿੱਟਾ ਕਿੱਥੇ ਮਿਲਦਾ ਹੈ ਪਰ ਇਸਦਾ ਵੀ ਕੋਈ ਲਾਭ ਨਹੀਂ ਹੋ ਰਿਹਾ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਰਾ ਤੰਤਰ ਵੀ ਨਕਾਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜੇਲ੍ਹਾਂ ਵਿਚੋਂ ਕਾਰੋਬਾਰ ਚਲਾ ਰਹੇ ਹਨ ਅਤੇ ਸਿਰਫ ਇਕ ਜੇਲ੍ਹ ਵਿਚੋਂ ਹੀ ਨਸ਼ੇ ਦੇ ਕਾਰੋਬਾਰ ਵਾਸਤੇ 43000 ਕਾਲਾਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਸਭ ਹਾਲਾਤਾਂ ਦੇ ਮੱਦੇਨਜ਼ਰ ਢੁੱਕਵਾਂ ਸਮਾਂ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਚ ਲੋਕਾਂ ਦੀ ਜਾਨ ਦੀ ਰਾਖੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।
ਇਹ ਵੀ ਪੜ੍ਹੋ : Shiromani Akali Dal : ਅਕਾਲੀ ਦਲ ਵੱਲੋਂ ਪਟਿਆਲਾ 'ਚ ਪੁਲਿਸ-ਸਿਆਸੀ ਗਠਜੋੜ ਦਾ ਇਲਜ਼ਾਮ, ਪੰਜਾਬ ਚੋਣ ਕਮਿਸ਼ਨ ਤੋਂ ਕੌਮੀ ਜਾਂਚ ਦੀ ਮੰਗ