MP Harsimrat Kaur Badal ਨੇ ਲੋਕ ਸਭਾ ’ਚ ਚੁੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ, ਫੰਡਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ

ਦੂਜੇ ਦਿਨ, ਵਿਰੋਧੀ ਧਿਰ ਨੇ ਸੰਸਦ ਦੇ ਮਕਰ ਗੇਟ ਦੇ ਸਾਹਮਣੇ SIR ਵਿਰੁੱਧ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਪੰਜਾਬ ਦੇ ਹੜ੍ਹਾਂ ਦਾ ਮੁੱਦਿਆ ਵੀ ਚੁੱਕਿਆ।

By  Aarti December 3rd 2025 04:03 PM

ਬੁੱਧਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਤੀਜਾ ਦਿਨ ਹੈ। ਪਹਿਲੇ ਦੋ ਦਿਨ ਲਗਾਤਾਰ ਹੰਗਾਮੇ ਨਾਲ ਭਰੇ ਰਹੇ। ਪਹਿਲੇ ਦਿਨ, ਵਿਰੋਧੀ ਧਿਰ ਨੇ ਐਸਆਈਆਰ ਦੇ ਮੁੱਦੇ ਅਤੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ। ਦੂਜੇ ਦਿਨ, ਵਿਰੋਧੀ ਧਿਰ ਨੇ ਸੰਸਦ ਦੇ ਮਕਰ ਗੇਟ ਦੇ ਸਾਹਮਣੇ SIR ਵਿਰੁੱਧ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਪੰਜਾਬ ਦੇ ਹੜ੍ਹਾਂ ਦਾ ਮੁੱਦਿਆ ਵੀ ਚੁੱਕਿਆ। 

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਅਗਸਤ ਅਤੇ ਸਤੰਬਰ ਦੇ ਮਹੀਨੇ ’ਚ ਜਿਸ ਤਰ੍ਹਾਂ ਤਬਾਹੀ ਆਈ ਜਿਸ ਕਾਰਨ ਕਈ ਪਿੰਡ ਬਿਲਕੁੱਲ ਹੀ ਤਬਾਹ ਹੋ ਗਏ ਬਿਆਸ,ਰਾਵੀ ਤੇ ਸਤਲੁਜ ਦਾ ਪਾਣੀ ਅਜਿਹਾ ਤਬਾਹੀ ਲੈ ਕੇ ਆਇਆ ਕੀ ਕਈ 5 ਲੱਖ ਏਕੜ ਜਮੀਨ ਬਿਲਕੁੱਲ ਹੀ ਤਬਾਹ ਹੋ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋਵੇਂ ਸਰਕਾਰਾਂ ਪੰਜਾਬ ਅਤੇ ਕੇਂਦਰ ਨੂੰ ਘੇਰਦੇ ਹੋਏ ਕਿਹਾ ਕਿ ਫੰਡਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਆਪਸ ’ਚ ਉਲਝਦੀਆਂ ਰਹੀਆਂ। ਪਰ ਪੰਜਾਬ ਦੇ ਲੋਕਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ।  

ਸੋਸ਼ਲ ਮੀਡੀਆ ਐਕਸ ’ਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਅੱਜ, ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਦੁੱਖਾਂ ਨੂੰ ਘਟਾਉਣ ਦੀ ਕੋਸ਼ਿਸ਼ ਕਰੇ, ਜਿਨ੍ਹਾਂ ਨੂੰ ਤਿੰਨ ਮਹੀਨੇ ਪਹਿਲਾਂ ਆਏ ਭਿਆਨਕ ਹੜ੍ਹਾਂ ਵਿੱਚ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਮੁਆਵਜ਼ਾ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਿਆ ਜਾਣਾ ਚਾਹੀਦਾ ਹੈ, ਤਾਂ ਜੋ ਕੇਂਦਰ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਹੜ੍ਹ ਰਾਹਤ ਨੂੰ ਲੈ ਕੇ ਵਿਵਾਦਾਂ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। 

ਇਹ ਵੀ ਪੜ੍ਹੋ : DeraBassi ਦੇ BDPO ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ, NOC ਵਾਲੇ ਦਿਨ ਗੈਰ ਹਾਜ਼ਰ ਰਹਿਣ ’ਤੇ ਹੋਈ ਕਾਰਵਾਈ

Related Post