Tarn Taran bye-election : ਤਰਨਤਾਰਨ ਹਲਕੇ ਚ ਦੂਜੇ ਦਿਨ ਵੀ ਚੋਣ ਪ੍ਰਚਾਰ ਕਰਨ ਪਹੁੰਚੇ MP ਹਰਸਿਮਰਤ ਕੌਰ ਬਾਦਲ

Tarn Taran bye-election : ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੂਜੇ ਦਿਨ ਵੀ ਤਰਨਤਾਰਨ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਪਿੰਡ ਝਾਮਕਾ,ਪੱਧਰੀ,ਚੱਕ ਸਿਕੰਦਰ,ਠੱਠੀ ਸੋਹਲ , ਸੋਹਲ ਸੈਣ ਭਗਤ ਅਤੇ ਭੋਜੀਆ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ

By  Shanker Badra October 28th 2025 05:11 PM

Tarn Taran bye-election : ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੂਜੇ ਦਿਨ ਵੀ ਤਰਨਤਾਰਨ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਪਿੰਡ ਝਾਮਕਾ,ਪੱਧਰੀ,ਚੱਕ ਸਿਕੰਦਰ,ਠੱਠੀ ਸੋਹਲ , ਸੋਹਲ ਸੈਣ ਭਗਤ ਅਤੇ ਭੋਜੀਆ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ

ਇਸ ਮੌਕੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵਿਰੋਧੀ ਪਾਰਟੀਆਂ 'ਤੇ ਤਿੱਖੇ ਸਬਦੀ ਹਮਲੇ ਕਰਦਿਆਂ ਅਕਾਲੀ ਦਲ ਦੀ ਸਰਕਾਰ ਵੱਲੋਂ ਲੋਕਾਂ ਲਈ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਵਾਉਂਦਿਆਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਹਰਮੀਤ ਸਿੰਘ ਸੰਧੂ 'ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਨਿੱਜੀ ਲਾਭ ਲਈ ਮਾਂ ਪਾਰਟੀ ਦੀ ਪਿੱਠ ਛੁਰਾ ਮਾਰਕੇ ਆਮ ਆਦਮੀ ਪਾਰਟੀ ਵਿੱਚ ਜਾ ਰਲਿਆ ਹੈ, ਜਿਸ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਅਤੇ ਅਕਾਲੀ ਦਲ ਵੱਲੋਂ ਦਿੱਤੀਆਂ ਸਹੂਲਤਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਆਮ ਆਦਮੀ ਪਾਰਟੀ ਨੂੰ ਹਰਮੀਤ ਸਿੰਘ ਸੰਧੂ ਨੂੰ ਇਸ ਗੱਲ ਦਾ ਜਵਾਬ ਚੋਣਾਂ ਵਿੱਚ ਜਰੂਰ ਦੇਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਜਿੱਤਣ ਲਈ ਅਕਾਲੀ ਦਲ ਨੂੰ ਭੰਡਣ ਅਤੇ ਅਕਾਲੀ ਵਰਕਰਾਂ ਨੂੰ ਧਮਕਾਉਣ ਤੋਂ ਇਲਾਵਾ ਝੂਠੇ ਪਰਚੇ ਕਰਵਾਏ ਗਏ ਹਨ। ਇਸ ਮੌਕੇ ਬੀਬਾ ਹਰਸਿਮਰਤ ਕੌਰ ਨੇ ਐਸਐਸਪੀ ਤਰਨਤਾਰਨ 'ਤੇ ਵੀ ਝੂਠੇ ਪਰਚੇ ਦਰਜ ਕਰਨ ਦੇ ਅਰੋਪ ਲਗਾਉਂਦਿਆਂ ਕਿਹਾ ਕਿ ਐਸਐਸਪੀ ਮੋਹਾਲੀ ਵਿਖੇ ਲਗਾਉਣ ਦਾ ਲਾਲਚ ਦਿੱਤਾ ਗਿਆ ਹੈ ਕਿ ਉਹ ਤਰਨਤਾਰਨ ਚੋਣ ਜਿੱਤ ਕੇ ਦੇਵੇ ਤਾਂ ਉਸਨੂੰ ਮੋਹਾਲੀ ਵਿਖੇ ਐਸਐਸਪੀ ਲਗਾ ਦਿੱਤਾ ਜਾਵੇਗਾ। 

Related Post