MP ਸਿਮਰਨਜੀਤ ਮਾਨ ਦਾ ਸੁਪੱਤਰ ਈਮਾਨ ਸਿੰਘ ਮਾਨ ਪਹੁੰਚਿਆ ਅੰਮ੍ਰਿਤਪਾਲ ਸਿੰਘ ਦੇ ਘਰ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਦਾ ਸਪੁੱਤਰ ਈਮਾਨ ਸਿੰਘ ਮਾਨ ਭਾਈ ਅਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆ ਹੈ। ਈਮਾਨ ਸਿੰਘ ਮਾਨ ਪੇਸ਼ੇ ਵਜੋਂ ਵਕੀਲ ਹਨ, ਜਿਨ੍ਹਾਂ ਵੱਲੋਂ ਭਾਈ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਸਲਾਹ ਦਿੱਤੀ ਜਾ ਰਹੀ ਹੈ।

Amritpal Singh: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਦਾ ਸਪੁੱਤਰ ਈਮਾਨ ਸਿੰਘ ਮਾਨ ਭਾਈ ਅਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆ ਹੈ। ਈਮਾਨ ਸਿੰਘ ਮਾਨ ਪੇਸ਼ੇ ਵਜੋਂ ਵਕੀਲ ਹਨ, ਜਿਨ੍ਹਾਂ ਵੱਲੋਂ ਭਾਈ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਸਲਾਹ ਦਿੱਤੀ ਜਾ ਰਹੀ ਹੈ।
16 ਲੋਕਾਂ ਨੂੰ 24 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਰਾਤ ਸਮੇਂ ਪ੍ਰਦਰਸ਼ਨ ਕਰਨ ਵਾਲੇ 16 ਨੌਜਵਾਨਾਂ ਨੂੰ ਜੁਡੀਸ਼ੀਅਲ ਰਿਮਾਂਡ 'ਚ ਭੇਜਿਆ ਗਿਆ ਹੈ। ਬਠਿੰਡਾ ਸਥਾਨਕ ਮੈਜਿਸਟਰੇਟ ਨੇ 16 ਲੋਕਾਂ ਨੂੰ 24 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਹੈ। ਦੱਸ ਦਈਏ ਕਿ ਰਿਮਾਂਡ ਤੇ ਭੇਜੇ ਗਏ 16 ਨੌਜਵਾਨ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਪਿੰਡਾਂ ਨਾਲ ਸਬੰਧਤ ਹਨ। ਰਾਤ ਸਮੇਂ ਨਿਸ਼ਾਨ-ਏ-ਖਾਲਸਾ ਚੌਂਕ 'ਚ ਸੜਕ ਜਾਮ ਕਰਕੇ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਨੇ ਰਾਤ ਸਮੇਂ ਕਾਬੂ ਕੀਤਾ ਸੀ।
ਤਲਵੰਡੀ ਸਾਬੋ ਅੰਦਰ ਪੁਲਿਸ ਦੀ ਚੌਕਸੀ
ਪੰਜਾਬ ਅੰਦਰ ਜਿੱਥੇ ਇੱਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਚ ਅਭਿਐਨ ਚਲਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਇਤਿਹਾਸਕ ਨਗਰ ਤਲਵੰਡੀ ਸਾਬੋ ਅੰਦਰ ਵੀ ਪੁਲਿਸ ਦੀ ਚੌਕਸੀ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਵੱਲੋਂ ਤਲਵੰਡੀ ਸਾਬੋ ਵਿਖੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਦੀ ਅਗਵਾਈ 'ਚ ਪੁਲਿਸ ਵੱਲੋਂ ਵੱਖ-ਵੱਖ ਚੌਂਕਾਂ 'ਚ ਨਾਕੇਬੰਦੀ ਕਰਕੇ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Amritpal Singh: 'ਆਨੰਦਪੁਰ ਖਾਲਸਾ ਫੋਰਸ' ਦਾ ਕੀਤਾ ਜਾ ਰਿਹਾ ਸੀ ਗਠਨ