Punjab News : MP ਸੁਖਜਿੰਦਰ ਰੰਧਾਵਾ ਦੇ ਪੁੱਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ,ਕਿਹਾ -ਜੱਗੂ ਭਗਵਾਨਪੁਰੀਆ ਨੇ ਦਿੱਤੀ ਧਮਕੀ

Punjab News : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਐਕਸ ਹੈਂਡਲ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਬੇਟੇ ਉਦੈਵੀਰ ਸਿੰਘ ਰੰਧਾਵਾ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ

By  Shanker Badra August 1st 2025 10:36 AM -- Updated: August 1st 2025 10:37 AM

Punjab News : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਐਕਸ ਹੈਂਡਲ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਬੇਟੇ ਉਦੈਵੀਰ ਸਿੰਘ ਰੰਧਾਵਾ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਸੁਖਜਿੰਦਰ ਰੰਧਾਵਾ ਨੇ ਲਿਖਿਆ ਕਿ "ਮੇਰੇ ਪੁੱਤ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਜਾਨ ਨਾਲ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੇਰੇ ਇਕ ਸਹਿਯੋਗੀ ਨੇ ਮੇਰੇ ਪੁੱਤ ਨਾਲ ਮੁਲਾਕਾਤ ਕੀਤੀ ਸੀ ਅਤੇ ਉਥੋਂ ਨਿਕਲਣ ਤੋਂ ਕੇਵਲ ਇੱਕ ਘੰਟੇ ਬਾਅਦ ਉਸ 'ਤੇ ਗੋਲੀਆਂ ਚਲਾਈਆਂ ਗਈਆਂ। ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਸ ਸਮੇਂ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਨ ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਉਨ੍ਹਾਂ ਦੇ ਹੌਂਸਲੇ ਨੂੰ ਤੋੜ ਨਹੀਂ ਸਕਦੀ। 

ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ- "ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾ ਦਾ ਅੱਡਾ ਬਣਾਇਆ ਦਿੱਤਾ ਹੈ। ਰਾਜ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਸ ਸੰਬੰਧੀ ਕੋਈ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ। ਦੱਸਣਯੋਗ ਹੈ ਕਿ ਰੰਧਾਵਾ ਪਹਿਲਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਲਗਾਤਾਰ ਗੈਂਗਸਟਰਾਂ ਵੱਲੋਂ ਫਿਰੌਤੀ ਮੰਗਣ ਜਾਂ ਹੋਰ ਅਪਰਾਧਾਂ ਦੇ ਮਾਮਲੇ ਚੁੱਕਦੇ ਰਹੇ ਹਨ। 


 

Related Post