MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਵਾਇਸ ਆਫ਼ ਪੰਜਾਬ ਬਣਨ ਵਾਲੇ ਗਾਇਕ ਨੂੰ 2.5 ਲੱਖ ਰੁਪਏ ਦਾ ਪੁਰਸਕਾਰ ਦੇਣ ਦਾ ਐਲਾਨ

Rajvir Jawanda Antim Ardas : ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਰੋਹ ਦੌਰਾਨ ਜਵੰਦਾ ਦੇ ਪਰਿਵਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਉਹ ਸਵਰਗੀ ਗਾਇਕ ਦੀ ਪਤਨੀ ਲਈ ਇੱਕ ਸਨਮਾਨਜਨਕ ਸਰਕਾਰੀ ਨੌਕਰੀ ਦੀ ਸਹੂਲਤ ਲਈ ਨਿੱਜੀ ਤੌਰ 'ਤੇ ਪੰਜਾਬ ਸਰਕਾਰ ਤੱਕ ਪਹੁੰਚ ਕਰਨਗੇ

By  Shanker Badra October 17th 2025 07:57 PM

Rajvir Jawanda Antim Ardas : ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਰੋਹ ਦੌਰਾਨ ਜਵੰਦਾ ਦੇ ਪਰਿਵਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਉਹ ਸਵਰਗੀ ਗਾਇਕ ਦੀ ਪਤਨੀ ਲਈ ਇੱਕ ਸਨਮਾਨਜਨਕ ਸਰਕਾਰੀ ਨੌਕਰੀ ਦੀ ਸਹੂਲਤ ਲਈ ਨਿੱਜੀ ਤੌਰ 'ਤੇ ਪੰਜਾਬ ਸਰਕਾਰ ਤੱਕ ਪਹੁੰਚ ਕਰਨਗੇ ਅਤੇ ਜੇਕਰ ਇਹ ਸੰਭਵ ਨਹੀਂ ਹੁੰਦਾ ਤਾਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਐਨਜੀਓ, ਸੰਨ ਫਾਊਂਡੇਸ਼ਨ ਵਿੱਚ ਇੱਕ ਢੁਕਵੀਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ।

ਡਾ. ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਰਾਜਵੀਰ ਜਵੰਦਾ ਦੇ ਪੁੱਤਰ ਅਤੇ ਧੀ ਦੀ ਉੱਚ ਪੜ੍ਹਾਈ ਤੱਕ ਦੀ ਪੂਰੀ ਸਿੱਖਿਆ ਨੂੰ ਸਪਾਂਸਰ ਕਰਨਗੇ। ਡਾ. ਸਾਹਨੀ ਵੱਲੋਂ ਗਾਇਕ ਰਾਜਵੀਰ ਜਵੰਦਾ ਨੂੰ ਸਮਰਪਿਤ 'ਵਾਇਸ ਆਫ਼ ਪੰਜਾਬ' ਬਣਨ ਵਾਲੇ ਗਾਇਕ ਨੂੰ 2.5 ਲੱਖ ਰੁਪਏ ਦਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਦੱਸ ਦੇਈਏ ਕੇ 'ਵਾਇਸ ਆਫ਼ ਪੰਜਾਬ' ਪੀਟੀਸੀ ਪੰਜਾਬੀ ਦਾ ਸਿੰਗਿੰਗ ਰਿਐਲਿਟੀ ਸ਼ੋਅ ਹੈ ,ਜਿੱਥੇ ਉਭਰਦੇ ਗਾਇਕਾਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਮਿਲਦਾ ਹੈ।   


 

Related Post