Mukh Mantri Tirath Bus : ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨਾਲ ਵੱਡਾ ਹਾਦਸਾ, ਗੁਰਦਾਸਪੁਰ ਚ ਪਲਟੀ ਬੱਸ, 3 ਜ਼ਖ਼ਮੀ
Mukh Mantri Tirath Yatra : ਹਾਦਸੇ ਸਮੇਂ ਬੱਸ ਵਿੱਚ ਸਿਰਫ਼ ਡਰਾਈਵਰ ਅਤੇ ਉਸਦੇ ਦੋ ਸਹਾਇਕ ਮੌਜੂਦ ਸਨ। ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਬੱਸ ਵਿੱਚੋਂ ਡਰਾਈਵਰ ਅਤੇ ਉਸਦੇ ਸਾਥੀਆਂ ਨੂੰ ਬਾਹਰ ਕੱਢਿਆ।
Mukh Mantri Tirath Bus Accident : ਮਥੁਰਾ-ਵ੍ਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾ ਕੇ ਵਾਪਸ ਪਰਤ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਅੱਜ ਗੁਰਦਾਸਪੁਰ-ਬਹਿਰਾਮਪੁਰ ਰੋਡ ’ਤੇ ਪਿੰਡ ਬਰਨਾਲਾ ਦੇ ਨੇੜੇ ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ਤੋਂ ਹੇਠਾਂ ਜਾ ਕੇ ਪਲਟ ਗਈ। ਹਾਦਸੇ ਦੌਰਾਨ ਗਨੀਮਤ ਇਹ ਰਹੀ ਕਿ ਬੱਸ ਵਿੱਚ ਉਸ ਸਮੇਂ ਕੋਈ ਸ਼ਰਧਾਲੂ ਮੌਜੂਦ ਨਹੀਂ ਸੀ।
ਸ਼ਰਧਾਲੂਆਂ ਨੂੰ ਛੱਡ ਕੇ ਪਰਤ ਰਹੀ ਸੀ ਬੱਸ
ਜਾਣਕਾਰੀ ਅਨੁਸਾਰ ਬੱਸ ਮਥੁਰਾ-ਵ੍ਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਛੱਡਣ ਤੋਂ ਬਾਅਦ ਵਾਪਸ ਜਾ ਰਹੀ ਸੀ। ਬਰਨਾਲਾ ਪਿੰਡ ਨੇੜੇ ਡਰਾਈਵਰ ਵੱਲੋਂ ਕਿਸੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਤੋਂ ਹੇਠਾਂ ਜਾ ਕੇ ਪਲਟ ਗਈ। ਹਾਦਸੇ ਸਮੇਂ ਬੱਸ ਵਿੱਚ ਸਿਰਫ਼ ਡਰਾਈਵਰ ਅਤੇ ਉਸਦੇ ਦੋ ਸਹਾਇਕ ਮੌਜੂਦ ਸਨ। ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਬੱਸ ਵਿੱਚੋਂ ਡਰਾਈਵਰ ਅਤੇ ਉਸਦੇ ਸਾਥੀਆਂ ਨੂੰ ਬਾਹਰ ਕੱਢਿਆ।
ਓਵਰਟੇਕ ਦੌਰਾਨ ਵਾਪਰਿਆ ਹਾਦਸਾ
ਡਰਾਈਵਰ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਥੁਰਾ-ਵ੍ਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰ ਛੱਡਣ ਤੋਂ ਬਾਅਦ ਵਾਪਸ ਪਰਤ ਰਿਹਾ ਸੀ। ਬਰਨਾਲਾ ਨੇੜੇ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਸੜਕ ਤੋਂ ਹੇਠਾਂ ਪਲਟ ਗਈ।ਇਸ ਸਬੰਧੀ ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਬੱਸ ਪਲਟਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ।
ਕਰੇਨ ਦੀ ਮਦਦ ਨਾਲ ਖੇਤਾਂ ਵਿਚੋਂ ਕੱਢੀ ਗਈ ਬੱਸ
ਬੱਸ ਨੂੰ ਕਰੇਨਾਂ ਦੀ ਮਦਦ ਨਾਲ ਬਾਹਰ ਕੱਢਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜੋ ਕਿ ਵੱਡੀ ਰਾਹਤ ਦੀ ਗੱਲ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ-ਬਹਿਰਾਮਪੁਰ ਰੋਡ ’ਤੇ ਆਮ ਤੌਰ ’ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਸ ਲਈ ਇਸ ਹਾਦਸੇ ਦੌਰਾਨ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚ ਜਾਣਾ ਰਾਹਤ ਵਾਲੀ ਗੱਲ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ...
'ਆਪ' ਵੱਲੋਂ ਵੱਡਾ ਸੰਗਠਨਾਤਮਕ ਫੇਰਬਦਲ; ਅਮਨ ਅਰੋੜਾ ਸਮੇਤ ਤਿੰਨ ਆਗੂਆਂ ਨੂੰ ਕੌਮੀ ਕਾਰਜਕਾਰਨੀ ਵਿੱਚੋਂ ਕੀਤਾ ਬਾਹਰ
ਹਾਈਕੋਰਟ ਪਹੁੰਚਿਆ ਮੋਹਨਜੀਤ ਸਿੰਘ 'ਤੇ ਤਸ਼ੱਦਦ ਦਾ ਮਾਮਲਾ, ਪਿਤਾ ਨੇ CBI ਜਾਂਚ ਦੀ ਕੀਤੀ ਮੰਗ, ਹੁਕਮ ਜਾਰੀ