Mukhyamantri Tirth Yatra ਵਾਲੀ ਬੱਸ ਨੇ ਆਟੋ ਨੂੰ ਮਾਰੀ ਟੱਕਰ; ਹਾਦਸੇ ’ਚ ਆਟੋ ਚਾਲਕ ਨੂੰ ਆਈਆਂ ਗੰਭੀਰ ਸੱਟਾਂ
ਉਸਨੇ ਕਿਹਾ ਕਿ ਉਸਦੇ ਈ-ਰਿਕਸ਼ਾ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਅਤੇ ਉਸਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਸਨੇ ਅੱਗੇ ਕਿਹਾ ਕਿ ਜਿਸ ਬੱਸ ਨੇ ਉਸਨੂੰ ਟੱਕਰ ਮਾਰੀ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਹੈ।
Mukhyamantri Tirth Yatra Bus Accident News : ਬਰਨਾਲਾ ’ਚ 'ਮੁੱਖ ਮੰਤਰੀ ਤੀਰਥ ਯਾਤਰਾ' ਵਾਲੀ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਆਟੋ ਚਾਲਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਹਾਲਾਂਕਿ ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬੱਸ ’ਚ ਸਵਾਰ ਲੋਕ ਵੀ ਸੁਰੱਖਿਅਤ ਹਨ।
ਇਸ ਮੌਕੇ ਪੀੜਤ ਮੋਹਿਤ ਬਾਂਸਲ ਨੇ ਦੱਸਿਆ ਕਿ ਉਹ ਆਪਣੇ ਈ-ਰਿਕਸ਼ਾ ਵਿੱਚ ਪਾਣੀ ਦੀਆਂ ਬੋਤਲਾਂ ਲੈ ਕੇ ਬਰਨਾਲਾ ਤੋਂ ਪੈਲੇਸ ਜਾ ਰਿਹਾ ਸੀ। ਉਸਨੇ ਕਿਹਾ ਕਿ ਪਿੱਛੇ ਤੋਂ ਦੋ ਬੱਸਾਂ ਤੇਜ਼ ਰਫ਼ਤਾਰ ਨਾਲ ਆ ਰਹੀਆਂ ਸਨ, ਜਦੋਂ ਬੱਸ ਡਰਾਈਵਰ ਨੇ ਇੱਕ ਵੱਡੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬੱਸ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ, ਉਸਨੂੰ ਅੱਧੇ ਕਿਲੋਮੀਟਰ ਤੱਕ ਈ-ਰਿਕਸ਼ਾ ਨਾਲ ਘਸੀਟਿਆ ਗਿਆ।
ਉਸਨੇ ਕਿਹਾ ਕਿ ਉਸਦੇ ਈ-ਰਿਕਸ਼ਾ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਅਤੇ ਉਸਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਸਨੇ ਅੱਗੇ ਕਿਹਾ ਕਿ ਜਿਸ ਬੱਸ ਨੇ ਉਸਨੂੰ ਟੱਕਰ ਮਾਰੀ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਟੀ 2 ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਚਰਨਜੀਤ ਸਿੰਘ ਨੇ ਕਿਹਾ ਕਿ ਜੀ ਮਾਲ ਕਰਾਸਿੰਗ ਨੇੜੇ ਇੱਕ ਆਟੋ-ਰਿਕਸ਼ਾ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋ ਗਈ। ਬੱਸ ਧੂਰੀ ਤੋਂ ਆ ਰਹੀ ਸੀ ਕਿ ਬਰਨਾਲਾ ਦੇ ਕੋਲ ਉਸਦਾ ਹਾਦਸਾ ਹੋ ਗਿਆ। ਇਸ ਦੌਰਾਨ ਆਟੋ ਚਾਲਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਸ ਹਾਦਸੇ ’ਚ ਆਟੋ-ਰਿਕਸ਼ਾ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ ਅਤੇ ਬੱਸ ਦੀਆਂ ਖਿੜਕੀਆਂ ਟੁੱਟ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਇਸ ਲਈ, ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜੇਕਰ ਕੋਈ ਵੀ ਧਿਰ ਬਿਆਨ ਦਰਜ ਕਰਦੀ ਹੈ, ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।