ਗਰਮੀਆਂ 'ਚ ਗੁਣਾਂ ਦੀ ਔਸ਼ਧੀ ਹੈ ਸ਼ਹਿਤੂਤ, ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਹੈ ਲਾਹੇਵੰਦ ਹੈ ਇਹ ਫਲ

ਸ਼ਹਿਤੂਤ ਦਾ ਨਿਯਮਤ ਸੇਵਨ ਦਿਮਾਗ ਦੀ ਸਿਹਤ ਨੂੰ ਵਧਾਉਣ 'ਚ ਵੀ ਮਦਦ ਕਰ ਸਕਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ।

By  KRISHAN KUMAR SHARMA April 17th 2024 04:11 PM

Mulberry Fruits Benefits: ਵੈਸੇ ਤਾਂ ਗਰਮੀਆਂ ਦਾ ਫਲ ਸ਼ਹਿਤੂਤ ਅੰਬ, ਸੇਬ ਅਤੇ ਅਮਰੂਦ ਜਿੰਨਾ ਮਸ਼ਹੂਰ ਨਹੀਂ ਹੈ। ਪਰ ਇਸ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮਾਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਆਇਰਨ, ਵਿਟਾਮਿਨ ਸੀ, ਮੈਗਨੀਸ਼ੀਅਮ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਣਦੇ ਹਨ, ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਹੋਰ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਉ ਜਾਣਦੇ ਹਾਂ ਸ਼ਹਿਤੂਤ ਖਾਣ ਦੇ ਕੀ ਫਾਇਦੇ ਹੁੰਦੇ ਹਨ...

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਸ਼ਹਿਤੂਤ 'ਚ ਭਰਪੂਰ ਮਾਤਰਾ 'ਚ ਪੌਸ਼ਟਿਕ ਮੁੱਲ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਮਨੁੱਖੀ ਸਿਹਤ ਲਈ ਜ਼ਰੂਰੀ ਹਨ। ਇਸ ਤੋਂ ਇਲਾਵਾ ਸ਼ਹਿਤੂਤ 'ਚ ਸਾਈਨਾਈਡਿੰਗ 3 ਗਲੂਕੋਸਾਈਡ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਨਾ ਸਿਰਫ ਖੂਨ ਨੂੰ ਸ਼ੁੱਧ ਕਰਦਾ ਹੈ ਸਗੋਂ ਖੂਨ ਸੰਚਾਰ ਦੀ ਪ੍ਰਕਿਰਿਆ ਨੂੰ ਵੀ ਠੀਕ ਰੱਖਦਾ ਹੈ।

ਸ਼ਹਿਤੂਤ ਖਾਣ ਦੇ ਫਾਇਦੇ

ਇਮਿਊਨਿਟੀ ਨੂੰ ਵਧਾਉਣ 'ਚ ਮਦਦਗਾਰ: ਜੇਕਰ ਤੁਸੀਂ ਆਪਣੀ ਇਮਿਊਨਿਟੀ ਨੂੰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ਹਿਤੂਤ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ, ਜ਼ਿੰਕ ਅਤੇ ਮੈਂਗਨੀਜ਼ ਪਾਇਆ ਜਾਂਦਾ ਹੈ, ਜੋ ਤੁਹਾਨੂੰ ਫ੍ਰੀ ਰੈਡੀਕਲਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ।

ਸ਼ੂਗਰ ਨੂੰ ਕੰਟਰੋਲ ਕਰਨ ਲਈ ਫਾਇਦੇਮੰਦ: ਸ਼ੂਗਰ ਦੇ ਮਰੀਜ਼ਾਂ ਨੂੰ ਵੀ ਸ਼ਹਿਤੂਤ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਪਲਾਜ਼ਮਾ ਸਰੀਰ 'ਚ ਗਲੂਕੋਜ਼ ਦੇ ਪੱਧਰ ਨੂੰ ਵਧਾ ਕੇ ਇਨਸੁਲਿਨ ਪ੍ਰਤੀਰੋਧ ਨੂੰ ਘਟਾਉਂਦਾ ਹੈ, ਜਿਸ ਨਾਲ ਟਾਈਪ-2 ਡਾਇਬਟੀਜ਼ ਤੋਂ ਪੀੜਤ ਮਰੀਜ਼ਾਂ ਨੂੰ ਲਾਭ ਮਿਲ ਸਕਦਾ ਹੈ।

ਪਾਚਨ ਕਿਰਿਆ ਨੂੰ ਸੁਧਾਰਨ 'ਚ ਮਦਦਗਾਰ: ਗਰਮੀਆਂ ਦੇ ਮੌਸਮ 'ਚ ਆਪਣੇ ਪਾਚਨ ਨੂੰ ਸੁਧਾਰਨ ਲਈ ਜ਼ਰੂਰ ਖਾਉ ਸ਼ਹਿਤੂਤ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕਬਜ਼, ਪੇਟ 'ਚ ਛਾਲੇ ਅਤੇ ਫੁੱਲਣ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਵਾਉਣ 'ਚ ਮਦਦ ਕਰਦਾ ਹੈ।

ਦਿਮਾਗ ਦੀ ਸਿਹਤ ਦਾ ਧਿਆਨ ਰੱਖਣ 'ਚ ਫਾਇਦੇਮੰਦ: ਸ਼ਹਿਤੂਤ ਦਾ ਨਿਯਮਤ ਸੇਵਨ ਦਿਮਾਗ ਦੀ ਸਿਹਤ ਨੂੰ ਵਧਾਉਣ 'ਚ ਵੀ ਮਦਦ ਕਰ ਸਕਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ। ਇਸ ਅਲਜ਼ਾਈਮਰ ਦੇ ਮਰੀਜ਼ਾਂ ਲਈ ਵੀ ਸ਼ਹਿਤੂਤ ਬਹੁਤ ਵਧੀਆ ਫਲ ਹੈ।

(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post