Amritsar News: ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਤਸਕਰ ਦੇ ਘਰ ਉੱਤੇ ਚਲਾਇਆ ਬੁਲਡੋਜ਼ਰ

Amritsar News : ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ ਅਤੇ ਵੱਡੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦੀ ਪ੍ਰਕਿਰਿਆ ਵੀ ਜਾਰੀ ਹੈ, ਜਿਸ ਦੇ ਨਤੀਜੇ ਵਜੋਂ ਅੱਜ ਇੱਕ ਵਾਰ ਫਿਰ ਨਗਰ ਨਿਗਮ ਅਮ੍ਰਿਤਸਰ ਵੱਲੋਂ ਪੁਲਿਸ ਦੀ ਨਿਗਰਾਨੀ ਹੇਠ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ

By  Shanker Badra May 24th 2025 02:54 PM

Amritsar News : ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ ਅਤੇ ਵੱਡੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦੀ ਪ੍ਰਕਿਰਿਆ ਵੀ ਜਾਰੀ ਹੈ, ਜਿਸ ਦੇ ਨਤੀਜੇ ਵਜੋਂ ਅੱਜ ਇੱਕ ਵਾਰ ਫਿਰ ਨਗਰ ਨਿਗਮ ਅਮ੍ਰਿਤਸਰ ਵੱਲੋਂ  ਪੁਲਿਸ ਦੀ ਨਿਗਰਾਨੀ ਹੇਠ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਇਹ ਤਸਵੀਰਾਂ ਅੰਮ੍ਰਿਤਸਰ ਦੇ ਤੁੰਗ ਪਾਈ ਬਟਾਲਾ ਰੋਡ ਇਲਾਕੇ ਦੀਆਂ ਹਨ ,ਜਿੱਥੇ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਸੰਨੀ ਦੇ ਘਰ ਨੂੰ ਢਾਹ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਨਸ਼ਾ ਤਸਕਰ ਦਾ ਨਾਮ ਸੰਨੀ ਉਰਫ ਘੁੱਲਾ ਹੈ ਜੋ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਹੈ। ਸੰਨੀ ਉਰਫ ਘੁੱਲਾ ਦੇ ਖਿਲਾਫ਼ ਪਹਿਲਾਂ ਹੀ 8 ਮੁਕੱਦਮੇ ਵੱਖ -ਵੱਖ ਥਾਣਿਆਂ ਵਿੱਚ ਦਰਜ ਹੈ , ਜਿੰਨਾਂ ਵਿੱਚ 04 ਮੁਕੱਦਮੇ ਐਨ.ਡੀ.ਪੀ.ਐਸ ਐਕਟ, 2 ਮੁਕੱਦਮੇ ਇਰਾਦਾ ਕਤਲ, 1 ਮੁਕੱਦਮਾ ਪਰੀਜ਼ਨ ਐਕਟ ਤੇ 1 ਮੁਕੱਦਮਾ ਲੜਾਈ ਝਗੜਾ ਦਾ ਦਰਜ ਹਨ। ਉਹਨਾਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ। 

ਉਹਨਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵਿਅਕਤੀ ਕਿਸੇ ਦਾ ਘਰ ਬਰਬਾਦ ਕਰਦਾ ਹੈ, ਲੋਕਾਂ ਦੀਆਂ ਜਿੰਦਗੀਆਂ ਬਰਬਾਦ ਕਰ ਦਿੰਦਾ ਹੈ ਤਾਂ ਉਸ ਨੂੰ ਸੁੱਖ ਨਾਲ ਰਹਿਣ ਦਾ ਕੋਈ ਅਧਿਕਾਰ ਨਹੀਂ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਹੈ ਅਤੇ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਭੈੜੇ ਕੰਮ ਵਿੱਚ ਸ਼ਾਮਿਲ ਹੈ ,ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਬਾਹਰ ਚਲੇ ਜਾਣ ਜਾਂ ਨਸ਼ੇ ਦਾ ਧੰਦਾ ਛੱਡ ਕਿ ਆਪਣੀ ਗਲਤੀ ਕਬੂਲਦੇ ਹੋਏ ਅੱਗੇ ਤੋਂ ਇਸ ਕੰਮ ਨੂੰ ਤੌਬਾ ਕਰ ਜਾਣ। ਉਹਨਾਂ ਦੱਸਿਆ ਕਿ ਸੰਨੀ ਉਰਫ ਘੁੱਲਾ ਨੇ ਇਹ ਨਾਜਾਇਜ਼ ਉਸਾਰੀ ਕੀਤੀ ਹੋਈ ਸੀ, ਜਿਸ ਨੂੰ ਅੱਜ ਕਾਰਪੋਰੇਸ਼ਨ ਅੰਮ੍ਰਿਤਸਰ ਨੇ ਢਾਹ ਦਿੱਤਾ ਹੈ। 

Related Post