Bathinda News : ਤਲਵੰਡੀ ਸਾਬੋ ਚ ਪੁਲਿਸ ਹਿਰਾਸਤ ਚੋਂ ਫਰਾਰ ਹੋਇਆ ਇਰਾਦਾ ਕਤਲ ਦਾ ਮੁਲਜ਼ਮ, ਕੁੱਝ ਘੰਟਿਆਂ ਬਾਅਦ ਕਾਬੂ
Bathinda News : ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਯੁੱਧਵੀਰ ਸਿੰਘ ਵਾਸੀ ਤਲਵੰਡੀ ਸਾਬੋ ਵੱਜੋਂ ਹੋਈ ਸੀ, ਜਿਸ ਨੂੰ ਪੁਲਿਸ ਨੇ ਬੀਤੇ ਦਿਨ ਤਲਵੰਡੀ ਸਾਬੋ ਵਿਖੇ ਕੱਪੜੇ ਲੈਣ ਆਏ ਹਰਿਆਣਾ ਦੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਮਾਰਨ ਦੀ ਨੀਅਤ ਨਾਲ ਕੁੱਟਮਾਰ ਦੇ ਦੋਸ਼ ਅਧੀਨ ਫੜਿਆ ਸੀ।
Bathinda News : ਹਮੇਸ਼ਾ ਆਪਣੇ ਕਾਰਨਾਮਿਆਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਿਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਦੇਰ ਰਾਤ ਇੱਕ ਮੁਲਜ਼ਮ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਦੀ ਸੂਚਨਾ ਹੈ। ਹਾਲਾਂਕਿ, ਪੁਲਿਸ ਨੇ ਮੁਲਜ਼ਮ ਨੂੰ ਕੁੱਝ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਮੁੜ ਕਾਬੂ ਕਰ ਲਿਆ, ਪਰ ਇੱਕ ਵਾਰ ਪੁਲਿਸ ਨੂੰ ਮੁਲਜ਼ਮ ਦੇ ਫਰਾਰ ਹੋਣ ਨਾਲ ਹੱਥਾਂ-ਪੈਰਾਂ ਦੀ ਪੈ ਗਈ ਸੀ।
ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਯੁੱਧਵੀਰ ਸਿੰਘ ਵਾਸੀ ਤਲਵੰਡੀ ਸਾਬੋ ਵੱਜੋਂ ਹੋਈ ਸੀ, ਜਿਸ ਨੂੰ ਪੁਲਿਸ ਨੇ ਬੀਤੇ ਦਿਨ ਤਲਵੰਡੀ ਸਾਬੋ ਵਿਖੇ ਕੱਪੜੇ ਲੈਣ ਆਏ ਹਰਿਆਣਾ ਦੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਮਾਰਨ ਦੀ ਨੀਅਤ ਨਾਲ ਕੁੱਟਮਾਰ ਦੇ ਦੋਸ਼ ਅਧੀਨ ਫੜਿਆ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ, ਜਿਸ ਵਿੱਚ ਪੁਲਿਸ ਨੇ ਯੁੱਧਵੀਰ ਸਿੰਘ ਨੂੰ ਫੜਿਆ ਗਿਆ ਸੀ। ਪਰੰਤੂ ਉਹ ਥਾਣੇ ਵਿਚੋਂ ਪੁਲਿਸ ਦੀ ਹਿਰਾਸਤ ਵਿਚੋਂ ਭੱਜ ਗਿਆ ਸੀ।
ਡੀਐਸਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਹੁਣ ਮੁਲਜ਼ਮ ਨੂੰ ਦੁਬਾਰਾ ਕਾਬੂ ਕਰ ਕਰ ਲਿਆ ਹੈ ਅਤੇ ਕਥਿਤ ਆਰੋਪੀ ਖਿਲਾਫ ਇੱਕ ਹੋਰ ਮਾਮਲਾ ਪੁਲਿਸ ਹਿਰਾਸਤ ਵਿੱਚੋਂ ਭੱਜਣ ਦਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।