Jalandhar ’ਚ RTI ਕਾਰਕੁੰਨ ਸਿਮਰਨਜੀਤ ਸਿੰਘ ਦੇ ਕਤਲ ’ਚ ਵੱਡਾ ਖੁਲਾਸਾ, ਸਿਮਰਨਜੀਤ ਸਿੰਘ ਦੇ ਮਾਮੇ ਦੇ ਮੁੰਡੇ ਨੇ ਮਾਰੀ ਗੋਲੀ
ਜਲੰਧਰ ਨਿਵਾਸੀ ਸਿਮਰਨਜੀਤ ਸਿੰਘ ਦੀ ਪੈਸਿਆਂ ਦੇ ਝਗੜੇ ਕਾਰਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮੁੱਖ ਦੋਸ਼ੀ ਸ਼ਰਨਜੀਤ ਸਿੰਘ, ਜੋ ਕਿ ਮ੍ਰਿਤਕ ਦਾ ਚਚੇਰਾ ਭਰਾ ਹੈ, ਨੂੰ ਫਗਵਾੜਾ ਬਾਈਪਾਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
Jalandhar News : ਜਲੰਧਰ ਪੁਲਿਸ ਵੱਲੋਂ ਆਰ ਟੀ ਆਈ (RTI) ਕਾਰਕੁਨ ਸਿਮਰਨਜੀਤ ਸਿੰਘ ਦੇ ਹੋਏ ਕਤਲ ਮਾਮਲੇ ਨੂੰ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇ ਮਾਮੇ ਦੇ ਪੁੱਤਰ ਸ਼ਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਮੁੱਖ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਫਗਵਾੜਾ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਅਤੇ ਦੋਸ਼ੀ ਦੋਵੇਂ ਚਚੇਰੇ ਭਰਾ ਹਨ। ਜਲੰਧਰ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਨਵੀਨ ਸਿੰਗਲਾ ਨੇ ਕਿਹਾ ਕਿ ਅੱਜ ਸਵੇਰੇ 11 ਵਜੇ ਕਪੂਰਥਲਾ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਥਾਣਾ ਸਤਨਾਮਪੁਰਾ ਇਲਾਕੇ ਵਿੱਚੋਂ ਇੱਕ ਲਾਸ਼ ਮਿਲੀ ਹੈ। ਬਾਅਦ ਵਿੱਚ, ਲਾਸ਼ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਜਲੰਧਰ ਵਜੋਂ ਹੋਈ। ਮੌਕੇ ਤੋਂ ਦੋ ਹਥਿਆਰ ਬਰਾਮਦ ਕੀਤੇ ਗਏ।
ਪੁਲਿਸ ਅਨੁਸਾਰ, ਕਤਲ, ਅਸਲਾ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਲਈ ਕਪੂਰਥਲਾ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਪੁਲਿਸ ਨੇ ਮੁੱਖ ਦੋਸ਼ੀ ਸ਼ਰਨਜੀਤ ਸਿੰਘ ਨੂੰ ਫਗਵਾੜਾ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀਆਈਜੀ ਸਿੰਗਲਾ ਨੇ ਕਿਹਾ ਕਿ ਸੀਸੀਟੀਵੀ ਫੁਟੇਜ, ਤਕਨੀਕੀ ਵਿਸ਼ਲੇਸ਼ਣ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਵਿਸ਼ਲੇਸ਼ਣ ਦੇ ਆਧਾਰ 'ਤੇ, ਕਪੂਰਥਲਾ ਪੁਲਿਸ ਨੇ ਮੁੱਖ ਦੋਸ਼ੀ ਸ਼ਰਨਜੀਤ ਸਿੰਘ ਨੂੰ ਫਗਵਾੜਾ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ।
ਡੀਆਈਜੀ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਇਹ ਘਟਨਾ ਪਹਿਲਾਂ ਤੋਂ ਸੋਚੀ-ਸਮਝੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਅਚਾਨਕ ਹੋਇਆ ਝਗੜਾ ਸ਼ਰਨਜੀਤ ਵੱਲੋਂ ਗੋਲੀ ਚਲਾਉਣ ਅਤੇ ਸਿਮਰਨਜੀਤ ਸਿੰਘ ਨੂੰ ਮਾਰਨ ਦਾ ਮੁੱਖ ਕਾਰਨ ਸੀ। ਮੌਕੇ 'ਤੇ ਸਿਮਰਨਜੀਤ ਵੱਲੋਂ ਗੋਲੀ ਚਲਾਉਣ ਦਾ ਕੋਈ ਸਬੂਤ ਨਹੀਂ ਮਿਲਿਆ।
ਇਹ ਵੀ ਪੜ੍ਹੋ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਐਸਸੀ ਭਾਈਚਾਰੇ ਤੋਂ ਮੰਗੀ ਮੁਆਫੀ; ਕਿਹਾ - ਜੇ ਕਿਸੇ ਦੀ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦਾ ਸੀ