Sri Guru Tegh Bahadur Sahib : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਿਦਰ ਕਰਨਾਟਕਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
350th Shaheedi Shatabadi : ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ `ਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।
350th Shaheedi Shatabadi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur ji) ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਲਈ ਰਵਾਨਾ ਹੋਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਪ੍ਰੀਤ ਸਿੰਘ ਝੱਬਰ, ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ `ਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਇਹ ਨਗਰ ਕੀਰਤਨ ਤਖਤ ਸ੍ਰੀ ਹਜ਼ੂਰ ਸਾਹਿਬ ਪਹੁੰਚੇਗਾ ਜਿਥੇ ਭਲਕੇ 6 ਅਕਤੂਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਇਹ ਨਗਰ ਕੀਰਤਨ 7 ਅਕਤੂਬਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਹਜੂਰ ਸਾਹਿਬ ਜਾਂਦੇ ਸਮੇਂ ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਵੱਖ ਵੱਖ ਧਰਮਾਂ ਨਾਲ ਸਬੰਧਤ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ। ਸੰਗਤਾਂ ਵੱਲੋਂ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਇੰਦਰ ਸਿੰਘ, ਤੇਜਪਾਲ ਸਿੰਘ, ਪੁਵੀਤ ਸਿੰਘ, ਲਹੌਰਾ ਸਿੰਘ, ਹਰੀ ਸਿੰਘ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਮੈਨੇਜਰ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।