Sri Guru Nanak Dev Ji ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਰਵਾਨਾ

Fatehgarh Sahib News : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਸੰਗਤ ਵੱਲੋਂ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ

By  Shanker Badra November 4th 2025 01:00 PM

Fatehgarh Sahib News : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਸੰਗਤ ਵੱਲੋਂ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।

 ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਸ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਗਿਆਨੀ ਅਤਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵੱਲੋਂ ਕੀਤੀ ਗਈ। ਇਸ ਵਿਸ਼ਾਲ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ, ਬੀ ਜੈਡ ਐਸ ਐਫ ਐਸ ਸੀਨੀਅਰ ਸੈਕੰਡਰੀ ਸਕੂਲ ਸਮੇਤ ਇਲਾਕੇ ਦੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ 'ਤੇ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ 'ਤੇ ਸਵਾਗਤੀ ਗੇਟ ਲਗਾ ਲਗਾ ਕੇ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਉਥੇ ਹੀ ਵੱਖ -ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਗਏ। ਇਸ ਨਗਰ ਕੀਰਤਨ ਵਿਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕੇ ਦੇ ਦਿਲਕਸ਼ ਜੌਹਰ ਵੀ ਦਿਖਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੱਲੋਂ ਨਗਰ ਕੀਰਤਨ ਨੂੰ ਲੈ ਕੇ ਸੁਚੱਜੇ ਪ੍ਰਬੰਧ ਉਲੀਕੇ ਗਏ।

ਇਸ ਮੌਕੇ 'ਤੇ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੱਲੋਂ  ਸਮੁੱਚੀ ਨਾਨਕ ਨਾਮ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਜੀ.ਟੀ ਰੋਡ ਬਾਡ਼ਾ ਤੋਂ ਵਾਪਸ ਚੁੰਗੀ ਨੰਬਰ ਚਾਰ ਤੋਂ ਹੁੰਦਾ ਹੋਇਆਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਾਮ ਸਮੇਂ ਸਮਾਪਤ ਹੋਵੇਗਾ। 

Related Post