Anandpur Sahib News : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਬਰਾਤ ਰੂਪੀ ਨਗਰ ਕੀਰਤਨ
Anandpur Sahib News : ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇੱਕ ਵਿਆਹ ਰੂਪੀ ਨਗਰ ਕੀਰਤਨ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਸਜਾਇਆ ਗਿਆ ਹੈ
Anandpur Sahib News : ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇੱਕ ਵਿਆਹ ਰੂਪੀ ਨਗਰ ਕੀਰਤਨ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਸਜਾਇਆ ਗਿਆ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋ ਗਿਆ। ਸਾਰਿਆਂ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਤੋਂ ਬਾਅਦ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਸ਼ੁਰੂ ਹੋਇਆ।
ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਆਦਿ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਲਾਹੌਰ ਬਸੀ ਜ਼ਿਲ੍ਹਾ ਬਿਲਾਸਪੁਰ ਵਿਖੇ ਜਾ ਕੇ ਸਮਾਪਤ ਹੋਵੇਗਾ ਅਤੇ ਬਸੰਤ ਪੰਚਮੀ ਵਾਲੇ ਦਿਨ ਉਥੇ ਗੁਰਮਤਿ ਸਮਾਗਮ ਹੋਣਗੇ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦੋ ਦਿਨ ਤੋਂ ਗੁਰਦੁਆਰਾ ਹੈਡ ਦਰਬਾਰ ਕੋਟ ਪੁਰਾਣ ਰੂਪਨਗਰ ਦੀ ਸੰਗਤ ਵਲੋਂ ਦੇਸੀ ਘਿਓ ਦੀ ਮਠਿਆਈਆਂ ਦੇ ਲੰਗਰ ਲਗਾਏ ਗਏ ਸਨ।