ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ।

By  Jasmeet Singh April 10th 2023 05:59 PM

ਪਟਿਆਲਾ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ। 

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਪੜਾਅ ਵੱਲ ਰਵਾਨਾ ਹੋਇਆ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾ, ਸੁਸਾਇਟੀਆਂ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।


ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਮਾਨਵੀ ਅਧਿਕਾਰਾਂ ਲਈ ਗੁਰੂ ਸਾਹਿਬ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਲੜਾਈ ਲੜੀ ਅਤੇ ਸਿੱਖ ਇਤਿਹਾਸ ਅੰਦਰ ਆਪ ਜੀ ਵੱਲੋਂ ਰਚਿਤ ਗੁਰਬਾਣੀ ਸਮੁੱਚੀ ਮਾਨਵਤਾ ਨੂੰ ਗੁਰੂ ਸਿਧਾਂਤ ’ਤੇ ਚੱਲਣ ਦਾ ਮਾਰਗ ਵਿਖਾਉਂਦੀ ਹੈ। ਨਗਰ ਕੀਰਤਨ ਸਾਹਿਬ ਦਾ ਵੱਖ ਵੱਖ ਬਜ਼ਾਰਾਂ ਰਾਘੋਮਾਜਰਾ, ਪੀਲੀ ਸੜਕ, ਕੜਾਹ ਵਾਲਾ ਚੌਂਕ, ਸਬਜ਼ੀ ਮੰਡੀ, ਢੱਕ ਬਜ਼ਾਰ, ਗੁੜ ਮੰਡੀ, ਕਿਲਾ ਚੌਂਕ, ਸਦਰ ਬਜ਼ਾਰ, ਅਦਾਲਤ ਬਜ਼ਾਰ, ਅਨਾਰਦਾਨਾ ਚੌਂਕ, ਧਰਮਪੁਰਾ ਬਜ਼ਾਰ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ। 


ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਨੂੰ ਕੀਰਤਨ ਦਰਬਾਰ ਵਿਚ ਹਜ਼ੂਰੀ ਕੀਰਤਨੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। 

ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ - ਐਡਵੋਕੇਟ ਧਾਮੀ

- ਪਪਲਪ੍ਰੀਤ ਨੂੰ ਕੱਥੂਨੰਗਲ ਤੋਂ ਅੰਮ੍ਰਤਿਸਰ ਦਿਹਾਤੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਆਈ.ਜੀ. ਪੰਜਾਬ

Related Post