ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ-ਪੁਰਬ ਮੌਕੇ ਗੁਰੂ ਕੇ ਮਹਿਲ ਤੋਂ ਸਜਾਇਆ ਗਿਆ ਨਗਰ ਕੀਰਤਨ

ਇਹ ਨਗਰ ਕੀਰਤਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਪੱਪੀ ਅਤੇ ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਭਗਤੀ ਮਈ ਮਾਹੌਲ ਵਿੱਚ ਸੰਪੰਨ ਹੋਇਆ।

By  Aarti January 19th 2026 12:06 PM

ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਵਿਆਹ-ਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਵਿਆਹ-ਪੁਰਬ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। 

ਇਹ ਨਗਰ ਕੀਰਤਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਪੱਪੀ ਅਤੇ ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਭਗਤੀ ਮਈ ਮਾਹੌਲ ਵਿੱਚ ਸੰਪੰਨ ਹੋਇਆ। 

ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ, ਜਿੱਥੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਜੀ-ਧਜੀ ਪਾਲਕੀ ਸਾਹਿਬ ਵਿੱਚ ਸ਼ੋਭਾ ਯਾਤਰਾ ਰੂਪ ਵਿੱਚ ਅੱਗੇ ਵਧਾਇਆ ਗਿਆ। ਰਸਤੇ ਵਿੱਚ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। 

ਗਤਕਾ ਪਾਰਟੀਆਂ ਨੇ ਸ਼ੌਰਿਆਮਈ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਰਸਭਿੰਨੀ ਧੁਨ ਨਾਲ ਸਾਰਾ ਮਾਹੌਲ ਭਗਤੀਮਈ ਬਣਿਆ। ਨਗਰ ਕੀਰਤਨ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ, ਜਿੱਥੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।

ਇਹ ਵੀ ਪੜ੍ਹੋ : 30 ਦਿਨਾਂ ’ਚ ਪੁਲਿਸ ਥਾਣਿਆਂ ਤੇ ਸਰਕਾਰੀ ਜ਼ਮੀਨ ਤੋਂ ਹਟਾਏ ਜਾਣਗੇ ਸਕ੍ਰੈਪ ਅਤੇ ਜ਼ਬਤ ਕੀਤੇ ਵਾਹਨ, ਦਿੱਤੇ ਗਏ ਇਹ ਨਿਰਦੇਸ਼

Related Post