Zira liquor factory : ਲੋਕਾਂ ਦੀ ਵੱਡੀ ਜਿੱਤ , NGT ਅਦਾਲਤ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਅਤੇ ਢਾਹੁਣ ਦੇ ਹੁਕਮ

Zira liquor factory : ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ 'ਚ ਲੱਗੀ ਇੱਕ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਲੋਕਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ ਹਨ

By  Shanker Badra September 13th 2025 05:13 PM -- Updated: September 13th 2025 05:23 PM

Zira liquor factory : ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ 'ਚ ਲੱਗੀ ਇੱਕ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਲੋਕਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ ਹਨ।

ਸਾਂਝਾ ਮੋਰਚਾ ਜ਼ੀਰਾ ਨੇ ਦੱਸਿਆ ਕਿ ਓਧਰ ਉਤਰਵਾਦੀ ਧਿਰ ਦੇ ਵਕੀਲਾਂ ਨੇ ਅਦਾਲਤ 'ਚ ਦੱਸਿਆ ਕਿ ਡਿਸਟਿਲਰੀ ਪਲਾਂਟ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ ਅਤੇ ਢਾਹ ਦਿੱਤਾ ਜਾਵੇਗਾ । ਉਨ੍ਹਾਂ ਵਲੋਂ ਉਸੇ ਅਹਾਤੇ ਵਿਚ ਸਥਿਤ 180 ਕੇਐੱਲਡੀ ਦੇ ਇਕ ਹੋਰ ਪਲਾਂਟ ਵਿੱਚ ਈਥਾਨੋਲ ਉਤਪਾਦਨ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਹੈ। 

ਇਸ ਸਬੰਧੀ ਸਾਂਝਾ ਮੋਰਚਾ ਜ਼ੀਰਾ ਦੇ ਵਕੀਲ ਕੋਲਿਨ ਗੋਂਜ਼ਾਲਵੇਸ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੜਾਈ ਈਥਾਨੋਲ ਪਲਾਂਟ ਦੀ ਰਹਿ ਗਈ ਹੈ ਅਤੇ ਸਾਂਝਾ ਮੋਰਚਾ ਜ਼ੀਰਾ ਇਸ ਦੀ ਵੀ ਲੜਾਈ ਅਦਾਲਤ ਵਿੱਚ ਲੜਦਾ ਰਹੇਗਾ।

ਸਾਂਝਾ ਮੋਰਚਾ ਜ਼ੀਰਾ ਦੇ ਆਗੂਆਂ, ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਪੂਰੇ ਪੰਜਾਬ ਦੀ ਜਿੱਤ ਦੱਸਿਆ ਹੈ।ਦੱਸ ਦੇਈਏ ਕਿ ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਜ਼ੀਰਾ ਵੱਲੋਂ ਲਗਪਗ ਸਾਢੇ ਤਿੰਨ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ।   

Related Post