ਲਤੀਫਪੁਰਾ 'ਚ ਲੋਕਾਂ ਨੂੰ ਬੇਘਰ ਕਰਨ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

By  Jasmeet Singh December 15th 2022 06:55 PM -- Updated: December 15th 2022 07:29 PM

ਨਵੀਂ ਦਿੱਲੀ, 15 ਨਵੰਬਰ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 1947 ਤੋਂ ਜਲੰਧਰ ਦੇ ਲਤੀਫਪੁਰਾ ਵਿੱਚ ਰਹਿ ਰਹੇ ਸਿੱਖਾਂ ਨੂੰ ਬੇਘਰ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਲੋਕਾਂ ਨੂੰ ਬਦਲਵੀਂ ਪਨਾਹ ਦਿੱਤੇ ਬਗੈਰ ਬੇਦਖ਼ਲ ਕਰ ਦਿੱਤਾ ਗਿਆ ਹੈ।

ਲਾਲਪੁਰਾ ਮੁਤਾਬਕ ਇਨ੍ਹਾਂ ਲੋਕਾਂ ਨੂੰ ਪੋਹ ਦੇ ਮਹੀਨੇ ਦੌਰਾਨ ਅਣ ਮਨੁੱਖੀ ਤੌਰ 'ਤੇ ਉਜਾੜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਖਬਰਾਂ 'ਚ ਪੁਲਿਸ ਵੱਲੋਂ ਇਲਾਕੇ ਦੇ ਬਜ਼ੁਰਗਾਂ ਨਾਲ ਦੁਰਵਿਵਹਾਰ ਦਾ ਵੀ ਨੋਟਿਸ ਲਿਆ। ਚੇਅਰਮੈਨ ਦਾ ਕਹਿਣਾ ਕਿ ਇਸ ਠੰਡੇ ਮਹੀਨੇ ਵਿੱਚ ਉਹਨਾਂ ਨੂੰ ਬੇਦਖਲ ਕਰਨ ਤੋਂ ਪਹਿਲਾਂ ਉਹਨਾਂ ਨੂੰ ਵਿਕਲਪਿਕ ਰਿਹਾਇਸ਼ ਪ੍ਰਦਾਨ ਕੀਤੀ ਜਾਣੀ ਚਾਹੀਦੀ ਸੀ।

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਤੋਂ ਤੁਰੰਤ ਰਿਪੋਰਟ ਮੰਗੀ ਹੈ।

ਇੰਪਰੂਵਮੈਂਟ ਟਰੱਸਟ ਦੀ ਕਾਰਵਾਈ

ਜਲੰਧਰ ਜ਼ਿਲ੍ਹੇ ਵਿੱਚ ਪ੍ਰਸ਼ਸਾਨ ਵੱਲੋਂ ਲਤੀਫਪੁਰਾ ਇਲਾਕੇ ਵਿਖੇ ਕਬਜ਼ਿਆ ਨੂੰ ਨਾਜ਼ਾਇਜ ਕਹਿ ਕੇ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਦੱਸ ਦਈਏ ਕਿ ਕਰੀਬ ਡੇਢ ਏਕੜ ਥਾਂ ਇੰਪਰੂਵਮੈਂਟ ਟਰੱਸਟ ਵੱਲੋਂ ਖਾਲੀ ਕਰਵਾਈ ਜਾਣੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਪ੍ਰਸ਼ਾਸਨ ਵੱਲੋਂ ਥਾਂ ਨੂੰ ਖਾਲੀ ਕਰਵਾਈ ਜਾ ਰਹੀ ਹੈ। ਜਿਸ ਤੋਂ ਬਾਅਦ ਇਲਾਕੇ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ...

ਘਰ ਲੋਕਾਂ ਦਾ ਸਹਾਰਾ ਖ਼ਾਲਸਾ ਏਡ

ਲਤੀਫਪੁਰ 'ਚ ਬੇਘਰ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੀ ਟੀਮ ਅੱਗੇ ਆਈ ਹੈ। ਖਾਲਸਾ ਏਡ ਨੇ ਬੇਘਰ ਹੋਏ ਲੋਕਾਂ ਨੂੰ ਤੰਬੂ ਲਗਾ ਦਿੱਤੇ ਹਨ ਅਤੇ ਲੋਕਾਂ ਦੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਖਾਲਸਾ ਏਡ ਵੱਲੋਂ ਹਰ ਤਰ੍ਹਾਂ ਦੀ ਆਮ ਸਹੂਲਤ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ...

ਪੰਜਾਬ ਸਰਕਾਰ ਨੇ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਲਤੀਫਪੁਰਾ ਦੇ ਉਜਾੜੇ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਰੇ ਆਰਥਿਕ ਤੌਰ 'ਤੇ ਕਮਜ਼ੋਰ ਪ੍ਰਭਾਵਿਤ ਪਰਿਵਾਰਾਂ ਦਾ ਜਲੰਧਰ ਵਿਖੇ  ਮਕਾਨ ਬਣਾ ਕੇ ਮੁੜ ਵਸੇਬਾ ਕੀਤਾ ਜਾਵੇਗਾ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ...

Related Post