ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, 2027 ਚ ਭਾਰਤੀ ਰਾਸ਼ਟਰਵਾਦੀ ਪਾਰਟੀ ਤੋਂ ਲੜਣਗੇ ਚੋਣ, ਕਿਹਾ - ਸਿੱਧੂ ਇਸ ਸਮੇਂ ਕਿਸੇ ਪਾਰਟੀ ਚ ਨਹੀਂ
Navjot Kaur Sidhu : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਬੁੱਧਵਾਰ ਐਲਾਨ ਕੀਤਾ ਕਿ ਉਹ 2027 ਵਿਧਾਨ ਸਭਾ ਚੋਣਾਂ ਭਾਰਤੀ ਰਾਸ਼ਟਰਪਤੀ ਪਾਰਟੀ ਤੋਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ 2027 'ਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ।
Navjot Kaur Sidhu : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਬੁੱਧਵਾਰ ਐਲਾਨ ਕੀਤਾ ਕਿ ਉਹ 2027 ਵਿਧਾਨ ਸਭਾ ਚੋਣਾਂ ਭਾਰਤੀ ਰਾਸ਼ਟਰਵਾਦੀ ਪਾਰਟੀ (Bhartiya Rashtarwadi party) ਤੋਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ 2027 'ਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ।
ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇੱਕ ਵੱਡੀ ਪਾਰਟੀ ਵਿੱਚ ਚੋਣਾਂ ਲੜਨ ਲਈ ਪੈਸੇ ਦੀ ਲੋੜ ਹੁੰਦੀ ਹੈ, ਮੈਂ ਕਿਉਂ ਪੈਸੇ ਦੇਵੇਗੀ। ਮੈਂ ਇਹ ਪੈਸੇ ਹੋਰ ਕੰਮਾਂ ਲਈ ਵਰਤਾਂਗੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਵਿਦੇਸ਼ਾਂ ਤੋਂ ਲੋਕਾਂ ਦੇ ਫੋਨ ਆ ਰਹੇ ਹਨ, ਜੋ ਉਸਦਾ ਸਮਰਥਨ ਕਰਨ ਲਈ ਤਿਆਰ ਹਨ। ਜੇਕਰ ਉਨ੍ਹਾਂ ਦੀ ਸਰਕਾਰ ਬਣ ਜਾਂਦੀ ਹੈ, ਤਾਂ ਮੰਤਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਰਿਪੋਰਟ ਸੌਂਪਣੀ ਪਵੇਗੀ। ਇਸ ਦੇ ਨਾਲ ਹੀ ਕੈਬਨਿਟ ਵਿੱਚ ਸਿਰਫ਼ ਤਜਰਬੇਕਾਰ ਲੋਕਾਂ ਨੂੰ ਹੀ ਜਗ੍ਹਾ ਦਿੱਤੀ ਜਾਵੇਗੀ।
ਨਵਜੋਤ ਸਿੱਧੂ ਬਾਰੇ ਕਹੀ ਇਹ ਗੱਲ
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਸ ਵੇਲੇ ਕਿਸੇ ਵੀ ਪਾਰਟੀ ਵਿੱਚ ਨਹੀਂ ਹਨ। ਉਨ੍ਹਾਂ ਨੂੰ 2022 ਤੋਂ ਬਾਅਦ ਕਿਸੇ ਵੀ ਪਾਰਟੀ ਨੇ ਸੱਦਾ ਨਹੀਂ ਦਿੱਤਾ ਹੈ। 500 ਕਰੋੜ ਰੁਪਏ ਦੇ ਬਿਆਨ ਬਾਰੇ ਉਨ੍ਹਾਂ ਕਿਹਾ, "ਮੈਂ ਇਹ ਨਹੀਂ ਕਿਹਾ; ਚੈਨਲ ਨੇ ਇਹ ਕਿਹਾ ਹੈ।" ਇੱਕ ਦਿਨ ਪਹਿਲਾਂ, ਨਵਜੋਤ ਕੌਰ ਸਿੱਧੂ ਨੇ 9 ਸਾਲ ਪੁਰਾਣੀ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਇੱਕ ਪੋਸਟਰ ਸਾਂਝਾ ਕੀਤਾ ਸੀ। ਉਨ੍ਹਾਂ ਨੇ ਲਗਭਗ ਦੋ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਉਨ੍ਹਾਂ ਨੂੰ ਪਹਿਲਾਂ ਕਾਂਗਰਸ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ।
ਨਵਜੋਤ ਕੌਰ ਨੇ ਕਿਹਾ, "ਅਸੀਂ ਨਸ਼ੇ ਦੀ ਸਮੱਸਿਆ ਨੂੰ ਹੱਲ ਕਰਨ ਬਾਰੇ ਗੱਲ ਕਰਦੇ ਹਾਂ, ਪਰ ਅਸੀਂ ਕੋਈ ਵਿਕਲਪ ਪੇਸ਼ ਨਹੀਂ ਕਰ ਰਹੇ ਹਾਂ। ਨਸ਼ਿਆਂ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਸਾਨੂੰ ਪਹਿਲਾਂ ਇੱਕ ਵਿਕਲਪ ਪ੍ਰਦਾਨ ਕਰਨਾ ਚਾਹੀਦਾ ਹੈ ਤਾਂ ਜੋ ਨੌਜਵਾਨ ਉਨ੍ਹਾਂ ਦੁਆਰਾ ਗੁੰਮਰਾਹ ਨਾ ਹੋਣ।"
ਜਦੋਂ ਉਨ੍ਹਾਂ ਨੂੰ ਪਾਰਟੀਆਂ ਛੱਡਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਜਵਾਬ ਦਿੱਤਾ, "ਅਸੀਂ ਜੇਤੂ ਹਾਂ।" ਜਦੋਂ ਭਾਜਪਾ ਅਤੇ ਉਸਦੀ ਪਾਰਟੀ ਦੇ ਝੰਡੇ ਇੱਕੋ ਜਿਹੇ ਹੋਣ ਬਾਰੇ ਪੁੱਛਿਆ ਗਿਆ, ਤਾਂ ਨਵਜੋਤ ਕੌਰ ਨੇ ਕਿਹਾ, "ਇਸਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਸੀਂ ਇੱਕ ਸੰਤ ਦੇ ਆਸ਼ੀਰਵਾਦ ਨਾਲ ਉੱਭਰੇ ਹਾਂ।"