Navjot Kaur Sidhu ਨੇ ਛੱਡੀ ਕਾਂਗਰਸ, ਸੋਸ਼ਲ ਮੀਡੀਆ ‘ਤੇ ਪੋਸਟ ਕੇ ਦਿੱਤੀ ਜਾਣਕਾਰੀ
Punjab Congress News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ
Punjab Congress News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ (Punjab) ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਹੁਣ ਤੱਕ ਦਾ ਸਭ ਤੋਂ ਅਸਮਰੱਥ, ਭ੍ਰਿਸ਼ਟ ਪ੍ਰਧਾਨ ਕਰਾਰ ਦਿੱਤਾ ਅਤੇ ਕਿਹਾ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਨੂੰ ਤਬਾਹ ਕੀਤਾ ਹੈ। ਵੜਿੰਗ ਖਿਲਾਫ਼ ਡਾ. ਨਵਜੋਤ ਕੌਰ ਸਿੱਧੂ ਮੁੜ ਹਮਲਾਵਰ
ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਹੁਣ ਤੱਕ ਦਾ ਸਭ ਤੋਂ ਨਾਕਾਬਿਲ ਤੇ ਭ੍ਰਿਸ਼ਟ ਪ੍ਰਧਾਨ ਹੈ। ਕਾਂਗਰਸ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਨਾਲ ਮਿਲ ਕੇ ਖ਼ੁਦ ਨੂੰ ਜੇਲ੍ਹ ਜਾਣ ਤੋਂ ਬਚਾਇਆ। ਛੋਟੇ-ਮੋਟੇ ਫਾਇਦੇ ਲਈ ਪਾਰਟੀ ਨੂੰ ਵੇਚ ਦਿੱਤਾ। ਉਨ੍ਹਾਂ ਕਿਹਾ ਕਿ ਮੇਰੇ ਕੋਲ ਤੈਨੂੰ ਖ਼ਤਮ ਕਰਨ ਲਈ ਕਾਫ਼ੀ ਸਬੂਤ ਹਨ। ਰਾਜਾ ਵੜਿੰਗ ਜਿੱਤਣ ਦੀ ਬਜਾਏ ਪਾਰਟੀ ਨੂੰ ਖ਼ਤਮ ਕਰਨ ਵਿੱਚ ਜ਼ਿਆਦਾ ਵਿਅਸਤ ਹੈ। ਆਪਣੀ ਪਾਰਟੀ ਪ੍ਰਤੀ ਇਮਾਨਦਾਰ ਨਾ ਹੋਣ 'ਤੇ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।''