Navjot Sidhu: ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਧੂ ਦੇ ਨਾਲ ਰਜਿੰਦਰ ਬੇਰੀ, ਪ੍ਰਗਟ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।

ਜਲੰਧਰ: ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਧੂ ਦੇ ਨਾਲ ਰਜਿੰਦਰ ਬੇਰੀ, ਪ੍ਰਗਟ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।
ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਆਪਣਾ ਉਮੀਦਵਾਰ ਐਲਾਨ ਕੇ ਟਿਕਟ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਨਵਜੋਤ ਸਿੰਘ ਸਿੱਧੂ ਰੋਡ ਰੇਜ਼ ਮਾਮਲੇ 'ਚ ਪਟਿਆਲਾ ਜੇਲ੍ਹ ਵਿੱਚ ਬੰਦ ਸਨ।
ਇਸੇ ਲਈ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੁਣ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ ਸਨ। ਅੱਜ ਉਹ ਸੰਤੋਖ ਚੌਧਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ ਅੱਜ ਰਿਹਾਅ ਤੋਂ ਬਾਅਦ ਅੰਮ੍ਰਿਤਸਰ ਸਥਿਤ ਆਪਣੇ ਪਹਿਲੀ ਵਾਰ ਪਹੁੰਚਣਗੇ।